post

Jasbeer Singh

(Chief Editor)

Patiala News

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਂਗਰਸ ਹਾਈਕਮਾਨ ਵੱਲੋਂ ਬਰਨਾਲਾ ਦਾ ਇੰਚਾਰਜ਼ /ਕੋਆਰਡੀਨੇਟਰ ਲਗਾਇਆ

post-img

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਂਗਰਸ ਹਾਈਕਮਾਨ ਵੱਲੋਂ ਬਰਨਾਲਾ ਦਾ ਇੰਚਾਰਜ਼ /ਕੋਆਰਡੀਨੇਟਰ ਲਗਾਇਆ ਘਨੌਰ, 1 ਮਈ 2025 : : ਕਾਂਗਰਸ ਦੀ ਹਾਈਕਮਾਨ ਵੱਲੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਜ਼ਿਲ੍ਹਾ ਬਰਨਾਲਾ ਦਾ ਇੰਚਾਰਜ਼ /ਕੋਆਰਡੀਨੇਟਰ ਲਗਾਇਆ ਗਿਆ। ਜਿਸ ਦੇ ਚਲਦਿਆਂ ਬਰਨਾਲਾ ਤੋਂ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨਾਲ ਮੀਟਿੰਗ ਕੀਤੀ ਗਈ ਅਤੇ ਸੰਗਰੂਰ ਵਿਖੇ ਹੋਣ ਵਾਲੀ ਪੰਜਾਬ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਦੇ ਸਬੰਧ ਵਿਚ ਵਿਚਾਰ ਚਰਚਾ ਕੀਤੀ ਗਈ, ਜਿਸ ਵਿਚ ਹਲਕਾ ਬਰਨਾਲਾ ਹਲ਼ਕਾ ਭਦੌੜ ਅਤੇ ਹਲ਼ਕਾ ਮਹਿਲ ਕਲਾਂ ਦੇ ਸ਼ਹਿਰੀ ਅਤੇ ਦਿਹਾਤੀ ਦੇ ਸਾਰੇ ਹੀ ਪ੍ਰਧਾਨਾਂ, ਅਹੁਦੇਦਾਰ ਆਗੂਆਂ ਅਤੇ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹਨ ਕਿ ਜਿਨ੍ਹਾਂ ਨੇ ਜਿਹੜੀ ਵੀ ਮੇਰੀ ਜ਼ਿੰਮੇਵਾਰੀ ਲਗਾਈ ਗਈ ਹੈ ਉਹ ਉਸ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਪ੍ਰਤੀ ਉਹ ਇੱਕ ਜਝਾਰੂ ਆਗੂ ਵਾਂਗ ਅਤੇ ਵਫ਼ਾਦਾਰੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਓਹਨਾ ਨੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ।

Related Post