
ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਲਿਆ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ
- by Jasbeer Singh
- October 30, 2024

ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਲਿਆ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਗਿੱਦੜਬਾਹਾ : ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਸੀ । ਜਗਮੀਤ ਬਰਾੜ ਨੇ ਕਿਹਾ ਕਿ ਮੈਂ ਆਪਣੀ 21 ਮੈਂਬਰੀ ਸਲਾਹਕਾਰ ਕਮੇਟੀ ਨਾਲ ਸਲਾਹ ਕੀਤੀ ਹੈ ਅਤੇ ਨਾਮਜ਼ਦਗੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਨਾ ਤਾਂ ਮੈਂ ਕਿਸੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਅਤੇ ਨਾ ਹੀ ਮੈਂ ਕਾਂਗਰਸ ਵਿੱਚ ਸ਼ਾਮਲ ਹੋ ਰਿਹਾ ਹਾਂ।