post

Jasbeer Singh

(Chief Editor)

Punjab

ਸ੍ਰੀ ਦਰਬਾਰ ਸਾਹਿਬ ਨੇੜੇ ਉਚੀ ਇਮਾਰਤ ਉਸਾਰੀ ’ਤੇ ਸਾਬਕਾ ਸੰਸਦ ਮੈਂਬਰ ਪ੍ਰਗਟਾਇਆ ਇਤਰਾਜ

post-img

ਸ੍ਰੀ ਦਰਬਾਰ ਸਾਹਿਬ ਨੇੜੇ ਉਚੀ ਇਮਾਰਤ ਉਸਾਰੀ ’ਤੇ ਸਾਬਕਾ ਸੰਸਦ ਮੈਂਬਰ ਪ੍ਰਗਟਾਇਆ ਇਤਰਾਜ ਅੰਮ੍ਰਿਤਸਰ,1 ਮਈ 2025 : ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਸ੍ਰੀ ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਇਕ ਉਚੀ ਬਣ ਰਹੀ ਬਿਲਡਿੰਗ ਦੀ ਉਸਾਰੀ ਤੇ ਇਤਰਾਜ ਪ੍ਰਗਟ ਕਰਦਿਆਂ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧ ਕਮੇਟੀ (ਐਸ. ਜੀ. ਪੀ. ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਕ ਪੱਤਰ ਲਿਖਿਆ ਹੈ। ਸਾਬਕਾ ਸੰਸਦ ਮੈਂਬਰ ਨੇ ਬਿਲਡਿੰਗ ਦੇ ਸ੍ਰੀ ਦਰਬਾਰ ਸਾਹਿਬ ਤੋਂ ਵੀ ਉਚੀ ਬਿਲਡਿੰਗ ਬਣਨ ਨੂੰ ਇਮਰਾਤੀ ਨਿਯਮਾਂ ਦੀ ਉਲੰਘਣਾ ਕਰਾਰ ਦਿੰਦਿਆਂ ਪੱਤਰ ਵਿਚ ਲਿਖ ਕੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਇੱਕ ਉੱਚੀ ਇਮਾਰਤ ਬਣਾਈ ਜਾ ਰਹੀ ਹੈ, ਜੋ ਪਰਿਕਰਮਾ ਤੋਂ ਆਸਾਨੀ ਨਾਲ ਦਿਖਾਈ ਦਿੰਦੀ ਹੈ।ਉਨ੍ਹਾਂ ਅਜਿਹਾ ਹੋਣ ਤੇ ਦੁੱਖ ਪ੍ਰਗਟ ਕਰਦਿਆਂ ਐਡਵੋਕੇਟ ਹਰਜਿੰਦਰ ਧਾਮੀ ਨੂੰ ਆਖਿਆ ਕਿ ਪਿਛਲੇ 200 ਸਾਲਾਂ ਤੋਂ ਇੱਕ ਕਾਨੂੰਨ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਕੋਈ ਵੀ ਉੱਚੀ ਇਮਾਰਤ ਨਾ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਬ੍ਰਿਟਿਸ਼ ਸਰਕਾਰ ਨੇ ਇੱਕ ਘੰਟਾਘਰ ਬਣਾਇਆ ਸੀ, ਜਿਸਨੂੰ ਸਿੱਖਾਂ ਨੇ ਆਜ਼ਾਦੀ ਤੋਂ ਤੁਰਤ ਬਾਅਦ ਹਟਾ ਦਿੱਤਾ ਸੀ । ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਹੋਣ ਦੇ ਨਾਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੋਂ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਜਿਹੀਆਂ ਉੱਚੀਆਂ ਇਮਾਰਤਾਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਹੀ ਨਹੀਂ ਕਰਵਾਏ ਬਲਕਿ ਕਿਤਾਬ ਪ੍ਰਕਾਸ਼ਕਾਂ ਦੇ ਪ੍ਰਚਾਰ ਬੋਰਡ ਵੀ ਹਟਵਾਏ ਗਏ ਤੇ ਸ਼੍ਰੋਮਣੀ ਕਮੇਟੀ ਦਾ ਹੁਣ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਗੁਰਦੁਆਰੇ ਦੀ ਪਵਿੱਤਰਤਾ ਦੀ ਰੱਖਿਆ ਕਰਦਿਆਂ ਬਣ ਰਹੀ ਇਸ ਉਚੀ ਇਮਾਰਤ ਦੀ ਉਸਾਰੀ ਤੁਰੰਤ ਬੰਦ ਕਰਵਾਏ।

Related Post