
ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਗੁਰਬਖਸ਼ੀਸ਼ ਸਿੰਘ ਭੱਟੀ ਕਾਂਗਰਸ ਚੋਂ ਬਰਖਾਸਤ
- by Jasbeer Singh
- December 13, 2024

ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਗੁਰਬਖਸ਼ੀਸ਼ ਸਿੰਘ ਭੱਟੀ ਕਾਂਗਰਸ ਚੋਂ ਬਰਖਾਸਤ ਨਾਭਾ : ਨਾਭਾ ਨਗਰ ਕੌਂਸਲ ਚੋਣਾਂ ਦੌਰਾਨ ਪ੍ਰਧਾਨ ਬਲਾਕ ਕਾਂਗਰਸ ਨਾਭਾ, ਪ੍ਰਧਾਨ ਜਿਲਾ ਕਾਂਗਰਸ ਕਮੇਟੀ ਪਟਿਆਲਾ ਦੀ ਸਿਫਾਰਸ਼ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਵੱਲੋਂ ਵਾਰਡ ਨੰਬਰ 6 ਤੋਂ ਜ਼ਿਮਨੀ ਚੋਣ ਲਾਈ ਸ ਗੁਰਬਖਸ਼ੀਸ ਸਿੰਘ ਭੱਟੀ ਨੂੰ ਕਾਂਗਰਸ ਪਾਰਟੀ ਦੀ ਟਿਕਟ ਦਿੱਤੀ ਗਈ ਸੀ ਪਰ ਗੁਰਬਖਸ਼ੀਸ਼ ਸਿੰਘ ਭੱਟੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਬੈਠ ਗਏ ਉਨਾ ਨੂੰ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਾਮਲ ਹੋਣ ਕਰਕੇ ਉਹਨਾ ਕਾਂਗਰਸ ਪਾਰਟੀ ਦਾ ਅਨੁਸਾਸ਼ਨ ਤੌੜਿਆ ਤੇ ਕਾਂਗਰਸ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੀ ਮਨਜੂਰੀ ਤੇ ਤੁਰੰਤ ਪ੍ਰਭਾਵ ਨਾਲ ਜਿਲਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਵਲੋਂ ਕਾਂਗਰਸ ਪਾਰਟੀ ਤੋਂ 6 ਸਾਲਾਂ ਲਈ ਕੱਢ ਦਿੱਤਾ ਗਿਆ ਹੈ । ਇਸ ਕਾਰਵਾਈ ਸਬੰਧੀ ਮਹੰਤ ਖਨੌੜਾ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਪਾਰਟੀ ਚ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਪਾਰਟੀ ਵਿਰੋਧੀ ਕਾਰਵਾਈ ਬਰਦਾਸ਼ਤ ਨਹੀਂ ਹੋਵੇਗੀ ।
Related Post
Popular News
Hot Categories
Subscribe To Our Newsletter
No spam, notifications only about new products, updates.