post

Jasbeer Singh

(Chief Editor)

Patiala News

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਰਾਜਪਾਲ ਨੂੰ ਨਸ਼ਿਆਂ ਦੇ ਖਾਤਮੇ ਲਈ ਲਿਖਿਆ ਪੱਤਰ

post-img

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਰਾਜਪਾਲ ਨੂੰ ਨਸ਼ਿਆਂ ਦੇ ਖਾਤਮੇ ਲਈ ਲਿਖਿਆ ਪੱਤਰ ਨਸ਼ਿਆਂ ਦਾ ਖਾਤਮਾ ਲੋਕ ਲਹਿਰ ਰਾਹੀਂ ਸੰਭਵ : ਪ੍ਰੋ. ਕਿਰਪਾਲ ਸਿੰਘ ਬਡੂੰਗਰ ਪਟਿਆਲਾ 16 ਦਸੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਇਕ ਪੱਤਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੰੂ ਭੇਜ ਕੇ ਉਨ੍ਹਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ ਹੈ । ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨਸ਼ਾ ਅੰਤਰਰਾਸ਼ਟਰੀ ਸਮੱਸਿਆ ਬਣ ਗਈ ਇਸ ਖਾਤਮੇ ਲਈ ਇਕ ਸਾਂਝੇ ਤੌਰ ’ਤੇ ਹੰਭਲਾ ਮਾਰਿਆ ਜਾਣਾ ਚਾਹੀਦਾ ਹੈ । ਪ੍ਰੋ. ਬਡੂੰਗਰ ਨੇ ਨਸ਼ਿਆਂ ਦੀ ਇਸ ਪ੍ਰਵਿਰਤੀ ’ਤੇ ਗਹਿਰਾ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੋਕ ਲਹਿਰ ਉਸਾਰੇ ਜਾਣ ਦੀ ਲੋੜ ਹੈ । ਸਾਬਕਾ ਪ੍ਰਧਾਨ ਨੇ ਕਿਹਾ ਕਿ ਬਤੌਰ ਸ਼ੋ੍ਰਮਣੀ ਕਮੇਟੀ ਪ੍ਰਧਾਨ ਹੁੰਦਿਆਂ ਉਨ੍ਹਾਂ ਨੇ ਸੰਤ ਮਹਾਂਪੁਰਸ਼ਾਂ, ਸਮਾਜ ਸੇਵੀ ਸੰਗਠਨਾਂ, ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕਰਨ ਤੋ ਬਾਅਦ ਨਸ਼ਿਆਂ ਵਿਰੁੱਧ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ ਸੀ, ਜਿਸ ਨੂੰ ਵੱਡੀ ਸਫਲਤਾ ਵੀ ਮਿਲੀ ਹੈ, ਪਰ ਸਰਕਾਰ ਦੇ ਪੱਖਾਂ ਤੋਂ ਵੱਡੀ ਲੜਾਈ ਲੜਨਾ ਸਮੇਂ ਦੀ ਵੱਡੀ ਮੰਗ ਬਣ ਗਈ ਹੈ। ਸਾਬਕਾ ਪ੍ਰਧਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਵਿਚ ਨਸ਼ਿਆਂ ਦੀ ਸਮੱਲਿੰਗ ਦਾ ਰੁਝਾਨ ਅਤੇ ਬੀ. ਐਸ. ਐਫ. ਵਰਗੀਆਂ ਸੈਨਾਵਾਂ ਵੱਲੋਂ ਵੱਡੀ ਮਾਤਰਾ ਵਿਚ ਨਸ਼ਿਆਂ ਦਾ ਖੇਪ ਦਾ ਫੜਿਆ ਜਾਣਾ ਇਸ ਗੱਲ ਨੂੰ ਦਰਸਾਉਂਦਾ ਹੈ ਕਿ ਪੰਜਾਬ ਵਿਚ ਨਸ਼ਿਆਂ ਗੁਆਢੀ ਦੇਸ਼ ਪਾਕਸਤਾਨ ਤੋਂ ਆ ਰਿਹਾ ਹੈ ਅਤੇ ਅਜਿਹੀ ਘੁਸਪੈਠ ਪ੍ਰਤੀ ਵੀ ਚੌਕਸ ਰਹਿਣਾ ਹੋਵੇਗਾ । ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਅਕਸਰ ਨਸ਼ੇ ਦੇ ਖਾਤਮੇ ਦੀ ਗੱਲ ਤਾਂ ਕਰਦੀਆਂ ਹਨ, ਪ੍ਰੰਤੂ ਇਹ ਨਸ਼ਾ ਸਾਡੀ ਅਜੌਕੀ ਪੀੜੀ ਨੂੰ ਦਿਨ ਬ ਦਿਨ ਖਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਨਸ਼ਿਆਂ ਦੀ ਪ੍ਰਵਿਰਤੀ ਕਾਰਨ ਨੌਜਵਾਨ ਮੁੰਡੇ ਕੁੜੀਆਂ ਲਪੇਟ ਵਿਚ ਹਨ, ਜਿਨ੍ਹਾਂ ਨੰੂੰ ਇਸ ਦਲਦਲ ਵਿਚੋਂ ਕੱਢਣ ਲਈ ਅਜਿਹੇ ਸਾਰਥਕ ਕਦਮ ਚੁੱਕਣੇ ਹੋਣਗੇ ਤਾਂ ਕਿ ਸਾਡੀਆਂ ਆਉਣ ਵਾਲੀਆਂ ਨਸਲਾਂ ਬਚ ਸਕਣ । ਪ੍ਰੋ. ਬਡੂੰਗਰ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਹੈ ਕਿ ਇਸ ਭੈੜੀ ਲਾਹਨਤ ਪ੍ਰਤੀ ਵਧੇਰੇ ਸਾਰਥਕ ਕਦਮ ਚੁੱਕੇ ਜਾਣ ਤਾਂ ਕਿ ਇਕ ਵੱਡੀ ਠੱਲ ਨਸ਼ਿਆਂ ਖਿਲਾਫ ਪਾਈ ਜਾ ਸਕੇ ।

Related Post