
ਪੰਜਾਬੀ ਯੂਨੀਵਰਸਿਟੀ ਤੋਂ ਸਾਬਕਾ ਪ੍ਰੋਫੈਸਰ ਡਾ. ਹਰਵਿੰਦਰ ਕੌਰ ਨੇ ਯੂਨੀਵਰਸਿਟੀ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਕੀਤੀ ਭੇ
- by Jasbeer Singh
- October 24, 2024

ਪੰਜਾਬੀ ਯੂਨੀਵਰਸਿਟੀ ਤੋਂ ਸਾਬਕਾ ਪ੍ਰੋਫੈਸਰ ਡਾ. ਹਰਵਿੰਦਰ ਕੌਰ ਨੇ ਯੂਨੀਵਰਸਿਟੀ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਕੀਤੀ ਭੇਂਟ -ਡਿਸਟੈਂਸ ਮਾਧਿਅਮ ਰਾਹੀਂ ਅਰਥ ਸ਼ਾਸਤਰ ਵਿਸ਼ੇ ਦੀ ਪੜ੍ਹਾਈ ਕਰ ਰਹੀਆਂ ਲੋੜਵੰਦ ਲੜਕੀਆਂ ਲਈ ਸਕਾਲਰਸ਼ਿਪ ਵਾਸਤੇ ਦਿੱਤੀ ਰਾਸ਼ੀ ਪਟਿਆਲਾ : ਪੰਜਾਬੀ ਯੂਨੀਵਰਸਿਟੀ ਤੋਂ ਸਾਬਕਾ ਪ੍ਰੋਫੈਸਰ ਅਤੇ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਸਾਬਕਾ ਡਾਇਰੈਕਟਰ ਡਾ. ਹਰਵਿੰਦਰ ਕੌਰ ਵੱਲੋਂ ਯੂਨੀਵਰਸਿਟੀ ਵਿਖੇ ਲੋੜਵੰਦ ਲੜਕੀਆਂ ਲਈ ਇੱਕ ਵਿਸ਼ੇਸ਼ ਸਕਾਲਰਸ਼ਿਪ ਸ਼ੁਰੂ ਕਰਨ ਹਿਤ ਇੱਕ ਲੱਖ ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ। ਉਹਨਾਂ ਵੱਲੋਂ ਇਸ ਰਾਸ਼ੀ ਦਾ ਚੈੱਕ ਗੈਸਟ ਹਾਊਸ ਵਿਖੇ ਹੋਏ ਇਕ ਸੰਖੇਪ ਸਮਾਗਮ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਹੋਰ ਅਧਿਕਾਰੀਆਂ ਨੂੰ ਸੌਂਪਿਆ । ਡਾ. ਹਰਵਿੰਦਰ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਾਸ਼ੀ ਉਨ੍ਹਾਂ ਆਪਣੇ ਮਰਹੂਮ ਪਿਤਾ ਸ੍ਰ. ਸੁਰਜੀਤ ਸਿੰਘ ਪੰਜਾਬੀ, ਜੋ ਇਮਾਨਦਾਰ ਅਤੇ ਮਿਹਨਤੀ ਸੁਭਾ ਦੇ ਇਨਸਾਨ ਸਨ ਅਤੇ ਪੰਜਾਬੀ ਯੂਨੀਵਰਸਿਟੀ ਵਿਖੇ ਫ਼ੋਟੋ ਅਫ਼ਸਰ ਵਜੋਂ ਕਾਰਜਸ਼ੀਲ ਰਹੇ ਹਨ, ਦੀ ਯਾਦ ਨੂੰ ਸਮਰਪਿਤ ਹੈ। ਇਸ ਰਾਸ਼ੀ ਨਾਲ਼ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵਿਖੇ ਅਰਥ ਸ਼ਾਸਤਰ ਵਿਸ਼ੇ ਦੀ ਪੜ੍ਹਾਈ ਕਰ ਰਹੀਆਂ ਲੋੜਵੰਦ ਲੜਕੀਆਂ ਲਈ ਸਕਾਲਰਸ਼ਿਪ ਸ਼ੁਰੂ ਕੀਤੀ ਜਾਵੇਗੀ । ਉਨ੍ਹਾਂ ਤਜਵੀਜ਼ ਦਿੱਤੀ ਕਿ ਯੂਨੀਵਰਸਿਟੀ ਦੀ ਪ੍ਰਥਾ ਅਨੁਸਾਰ ਇਹ ਰਾਸ਼ੀ ਐਂਡੋਮੈਂਟ ਫੰਡ ਵਿੱਚ ਜਮ੍ਹਾਂ ਕਰਵਾ ਕੇ ਇਸ ਦੇ ਵਿਆਜ ਨਾਲ਼ ਹਰ ਸਾਲ ਅਰਥ ਸ਼ਾਸਤਰ ਦੀ ਐੱਮ.ਏ. ਕਰ ਰਹੀ ਕਿਸੇ ਆਰਥਿਕ ਤੌਰ ਉੱਤੇ ਕਮਜ਼ੋਰ ਲੋੜਵੰਦ ਲੜਕੀ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਜਾਇਆ ਕਰੇ । ਉਨ੍ਹਾਂ ਕਿਹਾ ਕਿ ਡਿਸਟੈਂਸ ਮਾਧਿਅਮ ਰਾਹੀਂ ਪੜ੍ਹਦੇ ਵਧੇਰੇ ਵਿਦਿਆਰਥੀ ਕਿਸਾਨੀ ਪਰਿਵਾਰਾਂ ਨਾਲ ਸੰਬੰਧਿਤ ਹਨ ਜੋ ਆਰਥਿਕ ਤੌਰ ਤੇ ਤਾਂ ਪਛੜੇ ਹਨ ਪਰ ਪਛੜੇ ਵਰਗਾਂ ਵਿੱਚ ਸ਼ਾਮਿਲ ਨਾ ਹੋਣ ਕਾਰਨ ਪ੍ਰਧਾਨ ਮੰਤਰੀ ਸਕਾਲਰਸ਼ਿਪ ਸਕੀਮ ( ਪੀ. ਐੱਮ. ਐੱਸ. ਐੱਸ.) ਦਾ ਹਿੱਸਾ ਨਹੀਂ ਬਣ ਪਾਉਂਦੇ। ਅਜਿਹੇ ਵਰਗਾਂ ਨਾਲ਼ ਸੰਬੰਧਤ ਲੜਕੀਆਂ ਲਈ ਸਕਾਲਰਸ਼ਿਪ ਪ੍ਰਦਾਨ ਕਰਨਾ ਉਨ੍ਹਾਂ ਦੇ ਉਚੇਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਮਦਦਗਾਰ ਸਾਬਿਤ ਹੋ ਸਕਦਾ ਹੈ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਤੋਂ ਇਲਾਵਾ ਇੱਥੇ ਹਾਜ਼ਿਰ ਸੈਂਟਰ ਦੇ ਡਾਇਰੈਕਟਰ ਡਾ. ਸੱਤਿਆਬੀਰ, ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡਾ. ਜਸਵਿੰਦਰ ਸਿੰਘ ਬਰਾੜ, ਡੀਨ ਖੋਜ ਡਾ.ਅਸ਼ੋਕ ਤਿਵਾੜੀ, ਡੀਨ ਸਿੱਖਿਆ ਅਤੇ ਲਾਇਬਰੇਰੀ ਸਾਇੰਸ ਫੈਕਲਟੀ ਡਾ. ਪੁਸ਼ਪਿੰਦਰ ਕੌਰ, ਡਾ. ਕੁਲਦੀਪ ਕੌਰ, ਡਾ. ਦਰਸ਼ਨ ਸਿੰਘ ਆਸਟ, ਡਾ. ਰਾਜਵੰਤ ਕੌਰ ਪੰਜਾਬੀ ਆਦਿ ਸਭ ਵੱਲੋਂ ਉਹਨਾਂ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।
Related Post
Popular News
Hot Categories
Subscribe To Our Newsletter
No spam, notifications only about new products, updates.