post

Jasbeer Singh

(Chief Editor)

Patiala News

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਦੀ ਕੀਤੀ ਸਲਾਘਾ

post-img

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਦੀ ਕੀਤੀ ਸਲਾਘਾ ਪਟਿਆਲਾ, 3 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਪੰਥ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਕਾਫੀ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਸੀ, ਉਸ ਬਾਰੇ ਮਸਲੇ ਨੂੰ ਸਿੰਘ ਸਾਹਿਬਾਨ ਵੱਲੋਂ ਜੋ ਫੈਸਲਾ ਤਖਤ ਸਾਹਿਬ ਦੀ ਫਸੀਲ ਤੋਂ ਐਲਾਨਿਆਂ ਗਿਆ ਉਸ ਦਾ ਜਿੰਨਾਂ ਵੀ ਸ਼ਲਾਘਾ ਕੀਤੀ ਜਾਵੇ, ਉਹ ਥੋੜੀ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਅੱਜ ਦੀ ਸਾਰੀ ਸ਼ਾਨਾਂਮਤੀ ਕਾਰਵਾਈ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸ਼ਕਤੀ ਸਿਧਾਂਤ ਅਤੇ ਮਰਿਆਦਾ ਨੂੰ ਸਾਰੇ ਵਿਸ਼ਵ ਦੇ ਸਾਹਮਣੇ ਪ੍ਰਗਟ ਕਰ ਦਿੱਤਾ ਹੈ ।

Related Post