
ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਖੇ ਸਾਬਕਾ ਵਿਦਿਆਰਥੀ ਸੁਰਿੰਦਰ ਸ਼ਰਮਾ ਨੇ ਦਿੱਤਾ ਭਾਸ਼ਣ
- by Jasbeer Singh
- March 18, 2025

ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਖੇ ਸਾਬਕਾ ਵਿਦਿਆਰਥੀ ਸੁਰਿੰਦਰ ਸ਼ਰਮਾ ਨੇ ਦਿੱਤਾ ਭਾਸ਼ਣ ਪਟਿਆਲਾ, 18 ਮਾਰਚ : ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਖੇ ਸਾਬਕਾ ਵਿਦਿਆਰਥੀ ਸੁਰਿੰਦਰ ਸ਼ਰਮਾ ਵੱਲੋਂ ਵਿਸ਼ੇਸ਼ ਭਾਸ਼ਣ ਦਿੱਤਾ ਗਿਆ। ਸੁਰਿੰਦਰ ਸ਼ਰਮਾ ਨੇ ਆਪਣੇ ਦਿਲਚਸਪ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ । ਉਨ੍ਹਾਂ ਮਨੋਵਿਗਿਆਨ ਦੇ ਖੇਤਰ ਵਿੱਚ ਉਪਲਬਧ ਵਿਸ਼ਾਲ ਕਰੀਅਰ ਬਾਰੇ ਗੱਲ ਕਰਦਿਆਂ ਮੌਕਿਆਂ ਅਤੇ ਸਿੱਖਿਆ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਜ਼ਿੰਦਗੀ ਵਿੱਚ ਮਨੋਵਿਗਿਆਨ ਅਤੇ ਮੁਲਾਂਕਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਮਝਾਇਆ ਕਿ ਇਹ ਸਾਧਨ ਮਨੁੱਖੀ ਵਿਵਹਾਰ ਨੂੰ ਸਮਝਣ, ਮਾਨਸਿਕ ਸਿਹਤ ਸਬੰਧੀ ਮੁੱਦਿਆਂ ਦੀ ਨਿਸ਼ਾਨਦੇਹੀ ਅਤੇ ਹੱਲ ਕਰਨ ਵਿੱਚ ਸਹਾਈ ਹੁੰਦੇ ਹਨ । ਉਨ੍ਹਾਂ ਅਧਿਆਪਕ ਸਿਖਲਾਈ ਪ੍ਰੋਗਰਾਮਾਂ ਵਿੱਚ ਮਨੋਵਿਗਿਆਨ ਦੀ ਮਹੱਤਤਾ ਬਾਰੇ ਦੱਸਿਆ । ਇਸ ਤੋਂ ਪਹਿਲਾਂ ਵਿਭਾਗ ਮੁਖੀ ਡਾ. ਦਮਨਪ੍ਰੀਤ ਸੰਧੂ ਵੱਲੋਂ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਸੁਰਿੰਦਰ ਸ਼ਰਮਾ 2004 ਦੌਰਾਨ ਮਨੋਵਿਗਿਆਨ ਵਿੱਚ ਗੋਲਡ ਮੈਡਲਿਸਟ ਹਨ । ਇਸ ਮੌਕੇ ਵਿਭਾਗ ਦੀ ਅਲੂਮਨੀ ਕਮੇਟੀ ਦੇ ਕੋਆਰਡੀਨੇਟਰ ਡਾ. ਇੰਦਰਪ੍ਰੀਤ ਸੰਧੂ ਵੱਲੋਂ ਵੀ ਵਿਚਾਰ ਸਾਂਝੇ ਕੀਤੇ ਗਏ ।