
ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਚ ਐਂਡ ਵਾਰਡ ਅਧਿਕਾਰੀ ਅਮਰਜੀਤ ਸਿੰਘ ਨੂੰ ਸਦਮਾ
- by Jasbeer Singh
- December 5, 2024

ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਚ ਐਂਡ ਵਾਰਡ ਅਧਿਕਾਰੀ ਅਮਰਜੀਤ ਸਿੰਘ ਨੂੰ ਸਦਮਾ ਪਿਤਾ ਮਹਿੰਦਰ ਸਿੰਘ ਦਾ ਦੇਹਾਂਤ ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਚ ਐਂਡ ਵਾਰਡ ਅਫ਼ਸਰ ਸੁਬੇਦਾਰ ਮੇਜਰ (ਆਨਰੇਰੀ ਲੈਫਟੀਨੈਂਟ) ਰਿਟਾ. ਅਮਰਜੀਤ ਸਿੰਘ ਅਤੇ ਗੁਰਦੀਪ ਸਿੰਘ ਸਾਬਕਾ ਸਰਪੰਚ ਪਿੰਡ ਫਰੀਦਪੁਰ ਜੱਟਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਸਰਦਾਰ ਮਹਿੰਦਰ ਸਿੰਘ ਦਾ ਦਿਹਾਂਤ ਹੋ ਗਿਆ । ਸਰਦਾਰ ਮਹਿੰਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਬੀਮਾਰ ਚਲ ਰਹੇ ਸਨ । ਮਹਿੰਦਰ ਸਿੰਘ ਪਿੰਡ ਫਰੀਦਪੁਰ ਵਿਚ ਸਭ ਤੋਂ ਵੱਧ ਉਮਰ 102 ਸਾਲ ਦੇ ਧਾਰਮਿਕ ਵਿਚਾਰਾਂ ਵਾਲੇ ਇਨਸਾਨ ਸਨ । ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪਰਿਵਾਰ ਦੇ ਚਾਹੁਣ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਅਮਰਜੀਤ ਸਿੰਘ ਦੇ ਪਰਿਵਾਰ ਨਾਲ ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀਆਂ, ਵੱਖ ਵੱਖ ਰਾਜਨੀਤਿਕ ਅਤੇ ਸਮਾਜਿਕ ਪਾਰਟੀਆਂ ਵੱਲੋਂ ਹਮਦਰਦੀ ਪ੍ਰਗਟ ਕੀਤੀ । ਸਰਦਾਰ ਮਹਿੰਦਰ ਸਿੰਘ ਦੀ ਅੰਤਿਮ ਅਰਦਾਸ ਮਿਤੀ 8 ਦਸੰਬਰ ਦਿਨ ਐਤਵਾਰ 12 ਤੋਂ 1ਵਜੇ ਉਨ੍ਹਾਂ ਦੇ ਜੱਦੀ ਪਿੰਡ ਫਰੀਦਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ ।