post

Jasbeer Singh

(Chief Editor)

Patiala News

ਮਲਟੀਪਰਪਜ਼ ਸਕੂਲ 'ਚ ਕਾਮਨ ਰੂਮ ਦਾ ਰੱਖਿਆ ਨੀਂਹ ਪੱਥਰ

post-img

ਮਲਟੀਪਰਪਜ਼ ਸਕੂਲ 'ਚ ਕਾਮਨ ਰੂਮ ਦਾ ਰੱਖਿਆ ਨੀਂਹ ਪੱਥਰ - ਵਿਦਿਆਰਥਣਾਂ ਨੂੰ ਮਿਲੇਗੀ ਸੁਵਿਧਾ ਪਟਿਆਲਾ : ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਵਿਖੇ ਲੜਕੀਆਂ ਦੇ ਇਨਡੋਰ ਸਟੇਡੀਅਮ/ ਕਾਮਨ ਰੂਮ ਦਾ ਨੀਂਹ ਪੱਥਰ ਰੱਖਿਆ ਗਿਆ। ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਅਤੇ ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ-ਕਮ- ਸਕੂਲ ਪ੍ਰਿੰਸੀਪਲ ਵਿਜੇ ਕਪੂਰ ਦੀ ਅਗਵਾਈ ਹੇਠ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਰਕਾਰੀ ਮਲਟੀਪਰਪਜ ਸਕੂਲ ਵਿੱਚੋਂ ਵੱਖ-ਵੱਖ ਸਮੇਂ ਦੌਰਾਨ ਵਿਦਿਆ ਪ੍ਰਾਪਤ ਕਰਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸ਼ੀਅਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਅਤੇ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਦੁਪਹਿਰ ਵੇਲੇ ਖਾਣਾ ਖਾਣ ਦੌਰਾਨ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਵਿਦਿਆਰਥਣਾਂ ਦੀ ਇਸ ਮੁਸ਼ਕਲ ਨੂੰ ਅਲੂਮਨੀ ਅਸੋਸੀਏਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ। ਜਿਸ ਮਗਰੋਂ ਪਿਛਲੇ ਦਿਨੀ ਹੋਈ ਇੱਕ ਮੀਟਿੰਗ ਦੌਰਾਨ ਅਲੂਮਨੀ ਐਸੋਸੀਏਸ਼ਨ ਨੇ ਜਲਦ ਹੀ ਵਿਦਿਆਰਥਣਾਂ ਲਈ ਇੱਕ ਕਾਮਨ ਰੂਮ ਬਣਾਉਣ ਦਾ ਐਲਾਨ ਕੀਤਾ ਸੀ। ਜਿਸਦੇ ਚਲਦਿਆਂ ਉਸ ਇਨਡੋਰ ਸਟੇਡੀਅਮ/ਕਾਮਨ ਰੂਮ ਦਾ ਨਿਰਮਾਣ ਕਾਰਜ ਆਰੰਭ ਹੋ ਚੁੱਕਿਆ ਹੈ। ਉਹਨਾਂ ਆਖਿਆ ਕਿ ਇਸ ਕਾਮਨ ਰੂਮ ਦਾ ਨਿਰਮਾਣ ਕਾਰਜ ਜਲਦ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਇਸ ਬਿਲਡਿੰਗ ਨੂੰ ਵਿਦਿਆਰਥਣਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਅਲੂਮਨੀ ਐਸੋਸੀਏਸ਼ਨ ਵੱਲੋਂ ਸਕੂਲ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਅਖੀਰ ਵਿੱਚ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ ਨੇ ਸਮਾਗਮ ਦੌਰਾਨ ਪੁੱਜੀਆਂ ਵੱਖ ਵੱਖ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਲੂਮਨੀ ਐਸੋਸੀਏਸ਼ਨ ਦੇ ਉਪ ਪ੍ਰਧਾਨ ਅਤੇ ਸਾਬਕਾ ਪ੍ਰਿੰਸੀਪਲ ਨੈਸ਼ਨਲ ਅਵਾਰਡੀ ਤੋਤਾ ਸਿੰਘ ਚਹਿਲ, ਸਰਪ੍ਰਸਤ ਕੁਲਬੀਰ ਸਿੰਘ ਸ਼ੇਰਗਿੱਲ, ਕੈਸ਼ੀਅਰ ਵੀਰ ਬਾਲਾ, ਅਜੀਤ ਸਿੰਘ ਸੈਣੀ, ਬਲਿੰਦਰ ਸਿੰਘ ਢੀਂਡਸਾ, ਹਰਚੰਦ ਸਿੰਘ ਨਿਰਮਾਣ, ਬਿਕਰਮਜੀਤ ਸ਼ਰਮਾ, ਗੁਰਸ਼ਰਨਜੀਤ ਸਿੰਘ ਅਤੇ ਸੁਰਿੰਦਰ ਸਿੰਘ ਸੋਢੀ ਸਮੇਤ ਸਕੂਲ ਦੇ ਸਟਾਫ ਮੈਂਬਰ ਹਾਜ਼ਰ ਸਨ।

Related Post