
National
0
ਬਲੋਚਿਸਤਾਨ ਬੰਬ ਧਮਾਕੇ ਵਿੱਚ ਚਾਰ ਬੱਚਿਆਂ ਦੀ ਮੌਤ ਹੋ ਗਈ ਅਤੇ 38 ਹੋਰ ਜ਼ਖਮੀ
- by Jasbeer Singh
- May 21, 2025

ਬਲੋਚਿਸਤਾਨ ਬੰਬ ਧਮਾਕੇ ਵਿੱਚ ਚਾਰ ਬੱਚਿਆਂ ਦੀ ਮੌਤ ਹੋ ਗਈ ਅਤੇ 38 ਹੋਰ ਜ਼ਖਮੀ ਪਾਕਿਸਤਾਨ, 21 ਮਈ 2025 : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਬੰਬ ਧਮਾਕੇ ਵਿੱਚ ਘੱਟੋ-ਘੱਟ ਚਾਰ ਬੱਚਿਆਂ ਦੀ ਮੌਤ ਹੋ ਗਈ ਅਤੇ 38 ਹੋਰ ਜ਼ਖਮੀ ਹੋ ਗਏ ਹਨ।ਉਕਤ ਘਟਨਾ ਦੀ ਮੀਡੀਆ ਵਿਚ ਦਿੱਤੀ ਗਈ ਜਾਣਕਾਰੀ ਅਨੁਸਾਰ ਉਕਤ ਧਮਾਕਾ ਇਕ ਸਕੂਲ ਬਸ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਦਸ਼ਤੀ ਨੇ ਕਿਹਾ ਕਿ ਧਮਾਕੇ ਵਿੱਚ ਚਾਰ ਬੱਚੇ ਮਾਰੇ ਗਏ ਜਦੋਂ ਕਿ 38 ਹੋਰ ਜ਼ਖਮੀ ਹੋ ਗਏ।ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਕਈ ਵਾਰ ਧਮਾਕੇ ਵੱਖ ਵੱਖ ਸਮੇਂ ਦੌਰਾਨ ਵੱਖ ਵੱਖ ਵਿਅਕਤੀਆਂ ਵਲੋਂ ਕੀਤੇ ਗਏ ਹਨ, ਜਿਨ੍ਹਾਂ ਦੀ ਬਾਅਦ ਵਿਚ ਜਿੰਮੇਵਾਰੀ ਵੀ ਕਈ ਸੰਗਠਨਾਂ ਵਲੋਂ ਲਈ ਗਈ ਹੈ।