post

Jasbeer Singh

(Chief Editor)

Latest update

ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਡਰੋਨ ਡਿੱਗਣ ਕਾਰਨ ਚਾਰ ਜ਼ਖ਼ਮੀ

post-img

ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਡਰੋਨ ਡਿੱਗਣ ਕਾਰਨ ਚਾਰ ਜ਼ਖ਼ਮੀ ਦੁਬਈ (ਯੂ. ਏ. ਈ.), 11 ਮਾਰਚ 2026 : ਦੁਬਈ ਅੰਤਰਰਾਸ਼ਟਰੀ ਹਵਾਈ ਦੇ ਨੇੜੇ ਅੱਜ ਦੁਪਹਿਰ ਵੇਲੇ ਦੋ ਡਰੋਨ ਡਿੱਗਣ ਕਾਰਨ ਚਾਰ ਵਿਅਕਤੀਆਂ ਦੇ ਜਖ਼ਮੀ ਹੋਣ ਦਾ ਸਮਾਚਾਰ ਹੈ। ਦੁਬਈ ਮੀਡੀਆ ਆਫਿਸ ਨੇ ਕੀ ਦਿੱਤੀ ਜਾਣਕਾਰੀ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਅੱਜ ਦੁਪਹਿਰ ਦੋ ਡਰੋਨ ਡਿੱਗਣ ਕਾਰਨ ਜੋ ਚਾਰ ਲੋਕਾਂ ਦੇ ਜ਼ਖਮੀ ਹੋ ਗਏ ਹਨ ਸਬੰਧੀ ਜਾਣਕਾਰੀ ਦਿੰਦਿਆਂ ਦੁਬਈ ਮੀਡੀਆ ਦਫ਼ਤਰ ਨੇ ਦੱਸਿਆ ਕਿ ਦੋ ਡਰੋਨ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਖੇਤਰ ਵਿਚ ਡਿੱਗ ਗਏ ਹਨ। ਜਿਸ ਹਾਦਸੇ ਦੀ ਲਪੇਟ ਵਿਚ ਆਉਣ ਕਾਰਨ ਚਾਰ ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ ਤੇ ਪਹੁੰਚੀਆਂ ਅਤੇ ਹਾਲਾਤਾਂ ਤੇ ਕਾਬੂ ਪਾਇਆ। ਸੁਰੱਖਿਆ ਏਜੰਸੀਆਂ ਕਰ ਰਹੀਆਂ ਹਨ ਡਰੋਨਾਂ ਸਬੰਧੀ ਜਾਂਚ ਦੁਬਈ ਪ੍ਰਸ਼ਾਸਨ ਨੇ ਦੱਸਿਆ ਕਿ ਚਾਰੇ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ ਪਰ ਉਨ੍ਹਾਂ ਦੀ ਹਾਲਤ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਂਝੀ ਨਹੀਂ ਦਿੱਤੀ ਗਈ ਹੈ । ਸੁਰੱਖਿਆ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਇਹ ਡਰੋਨ ਕਿਸ ਦੇ ਸਨ ਅਤੇ ਇਹ ਹਵਾਈ ਅੱਡੇ ਦੇ ਇੰਨੇ ਨੇੜੇ ਕਿਵੇਂ ਪਹੁੰਚੇ। ਦੁਬਈ ਵਿੱਚ ਹਵਾਈ ਅੱਡਿਆਂ ਦੇ ਆਲੇ-ਦੁਆਲੇ ਡਰੋਨ ਉਡਾਉਣ `ਤੇ ਸਖ਼ਤ ਪਾਬੰਦੀਆਂ ਹਨ, ਇਸ ਲਈ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ।

Related Post

Instagram