post

Admin

(Chief Editor)

Punjab

ਚਾਰ ਵਿਅਕਤੀਆਂ ਨੂੰ ਕੀਤਾ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ

post-img

ਚਾਰ ਵਿਅਕਤੀਆਂ ਨੂੰ ਕੀਤਾ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 11 ਅਗਸਤ 2026 : ਚੰਡੀਗੜ੍ਹ ਪੁਲਸ (Chandigarh Police) ਦੇ ਅਪ੍ਰੇ਼ਸ਼ਨ ਸੈਲ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਕੌਣ ਹਨ ਚਾਰ ਜਣੇ

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਸ ਦੇ ਆਪ੍ਰੇਸ਼ਨ ਸੈੱਲ (Operation Cell) ਵਲੋਂ ਜੋ ਅੰਤਰਰਾਸ਼ਟਰੀ ਅਤੇ ਅੰਤਰਰਾਜੀ ਗੈਂਗਸਟਰ ਨੈੱਟਵਰਕ ਨਾਲ ਜੁੜੇ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਮੁਲਜਮਾਂ ਦੀ ਪਛਾਣ ਅਜੇ, ਰੋਹਿਤ, ਦੇਵ ਅਤੇ ਨਿਸ਼ਾਨ ਸਿੰਘ ਦੇ ਤੌਰ 'ਤੇ ਹੋਈ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ

ਪ੍ਰਾਪਤ ਸੂਚਨਾ ਮੁਤਾਬਕ ਚੰਡੀਗੜ੍ਹ ਪੁਲਸ ਦੇ ਆਪ੍ਰੇਸ਼ਨ ਸੈੱਲ ਵਲੋਂ ਜਿਨ੍ਹਾਂ ਚਾਰ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ ਜਿਹੜੇ ਜਿਹੜੇ ਹਥਿਆਰ ਬਰਾਮਦ ਕੀਤੇ ਗਏ ਹਨ ਦੇ ਵਿਚ 1 ਜਿਗਾਨਾ ਪਿਸਤੌਲ, 02 ਪੀ. ਐਕਸ 3 ਪਿਸਤੌਲ (ਚੀਨ ਦੇ ਬਣੇ), 2 ਮੈਗਜ਼ੀਨ ਅਤੇ 19 ਜਿਊਂਦੇ ਕਾਰਤੂਸ (.30 ਬੋਰ) ਸ਼ਾਮਲ ਹਨ । ਇਸ ਸਬੰਧੀ ਥਾਣਾ ਸੈਕਟਰ-31, ਚੰਡੀਗੜ੍ਹ ਵਿਖੇ ਅਸਲਾ ਐਕਟ (Arms Act) ਦੀਆਂ ਧਾਰਾਵਾਂ 25/54/59 ਤਹਿਤ ਕੇਸ ਦਰਜ (Case registered) ਕਰਕੇ ਚਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

ਗ੍ਰਿਫਤਾਰ ਵਿਅਕਤੀਆਂ ਕੋਲੋਂ ਕੀਤੀ ਗਈ ਪੁੱਛਗਿੱਂਛ ਵਿਚ ਕੀ ਆਇਆ ਸਾਹਮਣੇ

ਪੁਲਸ ਵਲੋਂ ਕੀਤੀ ਗਈ ਸ਼ੁਰੂਆਤੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਚਾਰੋਂ ਜਣੇ ਵਿਦੇਸ਼ ਵਿਚ ਬੈਠੇ ਇਕ ਗੈਂਗਸਟਰ ਦੀਪਕ ਨੰਦਲ ਨਾਲ ਜੁੜੇ ਹੋਏ ਹਨ ਅਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਮੰਗਵਾ ਕੇ ਹਰਿਆਣਾ ਦੇ ਗੁਰੂਗ੍ਰਾਮ ਵਿਚ ਇਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿਚ ਸਨ ਪਰ ਏ. ਐਸ. ਆਈ. ਕੇਸ਼ਵ ਦੀ ਅਗਵਾਈ ਵਾਲੀ ਪੁਲਸ ਵਲੋਂ ਗਸ਼ਤ ਦੌਰਾਨ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ।

 

Related Post

Instagram