post

Jasbeer Singh

(Chief Editor)

Patiala News

ਪਟਿਆਲਾ ਪੁਲਿਸ ਲਾਇਨ ‘ਚ 5 ਜਨਵਰੀ ਨੂੰ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲੱਗੇਗਾ : ਡੀ. ਆਈ. ਜੀ. ਮਨਦੀਪ ਸਿੰਘ

post-img

ਪਟਿਆਲਾ ਪੁਲਿਸ ਲਾਇਨ ‘ਚ 5 ਜਨਵਰੀ ਨੂੰ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲੱਗੇਗਾ : ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ -ਕਿਹਾ, ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਕੀਤੀ ਜਾਵੇਗੀ ਸਿਹਤ ਜਾਂਚ -ਨਵੇਂ ਸਾਲ ਦੀ ਆਮਦ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਪੰਜਾਬ ਪੁਲਿਸ ਪੈਂਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਸਹਿਜ ਪਾਠ ਮੌਕੇ ਨਤਮਸਤਕ ਹੋਏ ਡੀ. ਆਈ. ਜੀ. ਸਿੱਧੂ ਪਟਿਆਲਾ, 4 ਜਨਵਰੀ : ਪਟਿਆਲਾ ਰੇਂਜ ਦੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪੰਜਾਬ ਪੁਲਸ ਵੱਲੋਂ ਜਨਤਕ ਤੰਦਰੁਸਤੀ ਲਈ ਯਤਨਾਂ ਤਹਿਤ 5 ਜਨਵਰੀ 2025 ਨੂੰ ਪੁਲਿਸ ਲਾਇਨ, ਪਟਿਆਲਾ ਵਿਖੇ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਅਗਵਾਈ ਹੇਠ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ । ਮਨਦੀਪ ਸਿੰਘ ਸਿੱਧੂ, ਪੰਜਾਬ ਪੁਲਿਸ ਪੈਂਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਪਟਿਆਲਾ ਵਲੋਂ ਨਵੇਂ ਸਾਲ ਦੇ ਮੌਕੇ ‘ਤੇ ਕਰਵਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਮੌਕੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦੇ ਚਰਣਾਂ ਵਿੱਚ ਮੱਥਾ ਟੇਕਣ ਪੁੱਜੇ ਹੋਏ ਸਨ । ਉਨ੍ਹਾਂ ਨੇ ਪੰਜਾਬ ਪੁਲਸ ਦੇ ਰਿਟਾਇਰਡ ਅਧਿਕਾਰੀਆਂ ਵਲੋਂ ਕੀਤੀ ਗਈ ਪਾਠ ਦੀ ਸੇਵਾ ਦੀ ਸ਼ਲਾਘਾ ਕੀਤੀ । ਇਸ ਮੌਕੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਪੰਜਾਬ ਪੁਲਸ ਪੈਨਸ਼ਨਰ ਐਸੋਸੀਏਸ਼ਨ ਵਲੋਂ ਤਿਆਰ ਕੀਤਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਵੀ ਜਾਰੀ ਕੀਤਾ । ਡੀ. ਆਈ. ਜੀ. ਸਿੱਧੂ ਨੇ ਅੱਗੇ ਦੱਸਿਆ ਕਿ 5 ਜਨਵਰੀ 2025 ਨੂੰ ਪੁਲਿਸ ਲਾਇਨ, ਪਟਿਆਲਾ ਵਿਖੇ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਅਗਵਾਈ ਹੇਠ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਵਿੱਚ ਮੁਫ਼ਤ ਕੈਂਸਰ ਜਾਂਚ ਦੇ ਨਾਲ-ਨਾਲ ਸ਼ੂਗਰ, ਬਲੱਡ ਪ੍ਰੈਸ਼ਰ, ਅੱਖਾਂ ਦੀ ਜਾਂਚ ਅਤੇ ਹੋਰ ਜਨਰਲ ਸਿਹਤ ਜਾਂਚ ਸੇਵਾਵਾਂ ਉਪਲਬਧ ਹੋਣਗੀਆਂ ।

Related Post