post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਫਰੀਡਮ ਫਾਈਟਰ ਪਰਿਵਾਰਾਂ ਕੀਤਾ ਰੋਸ ਪ੍ਰਗਟ

post-img

ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਫਰੀਡਮ ਫਾਈਟਰ ਪਰਿਵਾਰਾਂ ਕੀਤਾ ਰੋਸ ਪ੍ਰਗਟ ਮਹੀਨੇਵਾਰ ਮੀਟਿੰਗ ਦੌਰਾਨ ਵਿਚਾਰੇ ਏਜੰਡੇ ਦਾ ਨਹੀਂ ਹੋਇਆ ਹੱਲ ਪਟਿਆਲਾ : ਮਿੰਨੀ ਸਕੱਤਰੇਤ ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ ਦੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਅੱਜ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਮੰਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਹੀਨੇਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਦੀ ਅਗਵਾਈ ਏ. ਡੀ. ਸੀ. ਇਸ਼ਾ ਸਿੰਘਲ ਨੇ ਕੀਤੀ । ਮੀਟਿੰਗ ਵਿੱਚ ਭਰਾਤਰੀ ਜਥੇਬੰਦੀਆਂ ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ 196 ਦੇ ਨੁਮਾਇੰਦਿਆਂ ਵਲੋਂ ਵੀ ਆਪਣੀਆਂ ਸਨਮਾਨ ਸਹੂਲਤਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਮੀਟਿੰਗ ਦੀ ਕਾਰਵਾਈ ਦੋਰਾਨ ਸਬੰਧਤ ਮਹਿਕਮੇ ਦੇ ਅਧਿਕਾਰੀ ਗੈਰਹਾਜ਼ਰ ਰਹੇ। ਸੁਤੰਤਰਤਾ ਸੰਗਰਾਮੀ ਜੱਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਲੋਂ ਦਿੱਤਿਆਂ ਦਰਖਾਸਤਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ । ਜਥੇਬੰਦੀਆਂ ਨੇ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਜ਼ਾਹਿਰ ਕੀਤਾ । ਇਸ ਉਪਰੰਤ ਮਾਨਯੋਗ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਏ ਡੀ ਸੀ ਇਸ਼ਾ ਸਿੰਘਲ ਨੇ ਇਕ ਵਾਰ ਫਿਰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਮਸਲਿਆਂ ਨੂੰ ਸੁਣਿਆ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ । ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੇ ਸੂਬਾ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਅਤੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਜਗਦੀਪ ਸਿੰਘ ਧਨੇਠਾ ਨੇ ਕਿਹਾ ਕਿ 26 ਜਨਵਰੀ ਅਤੇ 15 ਅਗਸਤ ਤੋਂ ਪਹਿਲਾਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੂੰ ਪ੍ਰਸ਼ਾਸਨ ਵੱਲੋਂ ਸਨਮਾਨਿਤ ਕਰਨ ਲਈ ਹੀ ਯਾਦ ਕੀਤਾ ਜਾਂਦਾ ਹੈ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਮੂਹ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ । ਆਗੂਆਂ ਨੇ ਕਿਹਾ ਕਿ ਪਰਿਵਾਰਾਂ ਵਿੱਚ ਪ੍ਰਸ਼ਾਸਨ ਵਿਰੁੱਧ ਰੋਸ ਦੀ ਲਹਿਰ ਪਾਈ ਜਾ ਰਹੀ ਹੈ, ਜੇਕਰ ਜਥੇਬੰਦੀ ਵੱਲੋਂ ਦਿੱਤਿਆਂ ਦਰਖਾਸਤਾਂ ਦਾ ਜਲਦ ਹੱਲ ਨਾਂ ਕੀਤਾ ਗਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਸੂਬਾ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਗੁਰਇਕਬਾਲ ਸਿੰਘ ਸੰਧੂ,ਰਾਜ ਕੁਮਾਰ ਡਕਾਲਾ, ਕਮਲਦੀਪ ਸਿੰਘ ਗਿੱਲ, ਪਰਦੁਮਨ ਸਿੰਘ ਢੀਂਡਸਾ, ਸਤਪਾਲ ਕੋਰ ਸੋਹੀ, ਬਲਜੀਤ ਕੌਰ ਗਰੇਵਾਲ, ਜਗਦੀਪ ਸਿੰਘ ਧਨੇਠਾ ਪ੍ਰਧਾਨ, ਸੁਖਵਿੰਦਰ ਸਿੰਘ, ਜਸਵੀਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਮੋਜੋਦ ਸਨ ।

Related Post