
ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਮਹੀਨੇਵਾਰ ਮੀਟਿੰਗ ਉਪਰੰਤ ਫਰੀਡਮ ਫਾਈਟਰ ਪਰਿਵਾਰਾਂ ਨੇ ਕੀਤੀ ਨਾਅਰੇਬਾਜ਼ੀ
- by Jasbeer Singh
- May 1, 2025

ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਮਹੀਨੇਵਾਰ ਮੀਟਿੰਗ ਉਪਰੰਤ ਫਰੀਡਮ ਫਾਈਟਰ ਪਰਿਵਾਰਾਂ ਨੇ ਕੀਤੀ ਨਾਅਰੇਬਾਜ਼ੀ - ਦੇਸ਼ ਭਗਤ ਪਰਿਵਾਰਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਨਹੀਂ ਕਰ ਰਹੇ ਅਧਿਕਾਰੀ : ਧਾਲੀਵਾਲ, ਬੋਬੀ - ਸਮੱਸਿਆਂਵਾਂ ਨਾਲ ਸਬੰਧਤ ਵਿਭਾਗਾਂ ਦੇ ਕਰਮਚਾਰੀ ਰਹੇ ਗ਼ੈਰਹਾਜ਼ਰ ਪਟਿਆਲਾ, 1 ਮਈ 2025 : ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਜ਼ਿਲ੍ਹਾ ਇਕਾਈ ਦੀ ਵਿਸ਼ੇਸ਼ ਇਕੱਤਰਤਾ ਮਿੰਨੀ ਸਕੱਤਰੇਤ ਵਿਖੇ ਹੋਈ, ਜਿਥੇ ਉਨਾ ਮੰਗਾਂ ਦਾ ਹੱਲ ਨਾ ਹੁੰਦਾ ਦੇਖ ਰੋਸ ਵਜੋ ਜੋਰਦਾਰ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਦਸਿਆ ਕਿ ਜ਼ਿਲ੍ਹਾ ਜਥੇਬੰਦੀ ਦੀ ਮੰਗ ਉਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹਾ ਪਟਿਆਲਾ ਦੇ ਸੁਤੰਤਰਤਾ ਸੰਗਰਾਮੀ ਪਰਿਵਾਰ ਜ਼ਿਲ੍ਹਾ ਜਥੇਬੰਦੀ ਦੀ ਅਗਵਾਈ ਹੇਠ ਸ਼ਾਮਲ ਹੋਏ। ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਨਵਜੋਤ ਸ਼ਰਮਾ ਪੀ ਸੀ ਐਸ ਫੀਲਡ ਅਫ਼ਸਰ ਮੁੱਖ ਮੰਤਰੀ ਨੇ ਕੀਤੀ। ਮੀਟਿੰਗ ਵਿੱਚ ਸ਼ਾਮਲ ਏਜੰਡੇ ਨੂੰ ਬ੍ਰਾਚ ਅਧਿਕਾਰੀ ਰਘਬੀਰ ਨੇ ਅਧਿਕਾਰੀਆਂ ਸਾਹਮਣੇ ਰੱਖਿਆ ਗਿਆ, ਪ੍ਰੰਤੂ ਕਿਸੇ ਵੀ ਵਿਭਾਗ ਵੱਲੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਸੀ। ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਸਾਹਮਣੇ ਜ਼ੋਰਦਾਰ ਰੋਸ ਪ੍ਰਗਟ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸੂਬਾ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਅਤੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹੀਨੇਵਾਰ ਮੀਟਿੰਗ ਦੋਰਾਨ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ ਲਈ ਸਮੂਹ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪ੍ਰੰਤੂ ਜ਼ਿਲਾ ਪ੍ਰਸ਼ਾਸਨ ਵਲੋਂ ਤਿੰਨ ਮਹੀਨਿਆਂ ਬਾਅਦ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ।ਜਿਸ ਵਿੱਚ ਜਾਣਬੁੱਝ ਕੇ ਪ੍ਰਸ਼ਾਸਨ ਵਲੋਂ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਅਣਗੋਲਿਆਂ ਕੀਤਾ ਗਿਆ ਹੈ। ਜ਼ਿਲ੍ਹਾ ਜਥੇਬੰਦੀ ਵੱਲੋਂ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੰਦੇ ਹੋਏ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਮੀਟਿੰਗ ਵਿੱਚ ਸ਼ਾਮਲ ਏਜੰਡੇ ਨੂੰ ਤੁਰੰਤ ਹੱਲ ਕੀਤਾ ਜਾਵੇ। ਅੱਜ ਦੀ ਇਕੱਤਰਤਾ ਦੌਰਾਨ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਸੂਬਾ ਜਰਨਲ ਸਕੱਤਰ, ਅਮਰਪ੍ਰੀਤ ਸਿੰਘ ਬੋਬੀ ਜ਼ਿਲ੍ਹਾ ਪ੍ਰਧਾਨ, ਪ੍ਰੀਤਮ ਸਿੰਘ ਮਾਨ,ਰਾਜ ਕੁਮਾਰ ਡਕਾਲਾ ਜਰਨਲ ਸਕੱਤਰ, ਪ੍ਰੀਤਮ ਸਿੰਘ ਖ਼ਾਨਪੁਰ ਰਾਜਪੁਰਾ,ਪਰਦੁਮਨ ਸਿੰਘ ਢੀਂਡਸਾ, ਗੁਰਇਕਬਾਲ ਸਿੰਘ ਸੰਧੂ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਰਾਜਿੰਦਰ ਸਿੰਘ, ਗੁਰਪ੍ਰੀਤ ਸਿੰਘ,ਬ੍ਰਹਮਦੀਪ ਸਿੰਘ ,ਅਮਰੀਕ ਗਿੱਲ , ਦਲਜੀਤ ਸਿੰਘ, ਬਲਵਿੰਦਰ ਸਿੰਘ, ਪਰਮਜੀਤ ਸਿੰਘ , ਇੰਦਰਪਾਲ ਸਿੰਘ ਵਿਰਕ , ਬਚਿੱਤਰ ਸਿੰਘ, ਗੁਰਦੀਪ ਸਿੰਘ ਰਾਜਪੁਰਾ, ਤਰਸੇਮ ਸਿੰਘ ਰਾਜਪੁਰਾ, ਵਰਿੰਦਰ ਧੀਮਾਨ, ਪ੍ਰਭਜੀਤ ਸਿੰਘ ਨਾਭਾ, ਪਰਮਪ੍ਰੀਤ ਸਿੰਘ , ਸੁਖਵਿੰਦਰ ਕੌਰ, ਪ੍ਰਵੀਨ ਕੁਮਾਰੀ , ਰਾਜਵਿੰਦਰ ਕੌਰ, ਹਰਦੀਪ ਸਿੰਘ ਕੋਲੀ, ਰਘਵੀਰ ਸਿੰਘ ਬਹਾਦੁਰਗੜ੍ਹ , ਹਰਦਿਆਲ ਸਿੰਘ, ਭੁਪਿੰਦਰ ਸਿੰਘ ਆਦਿ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਮੋਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.