
ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਫਰੀਡਮ ਫਾਈਟਰ ਪਰਿਵਾਰਾਂ ਨੇ ਸਰਕਾਰ ਨ
- by Jasbeer Singh
- March 24, 2025

ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਫਰੀਡਮ ਫਾਈਟਰ ਪਰਿਵਾਰਾਂ ਨੇ ਸਰਕਾਰ ਨੂੰ ਘੇਰਿਆ - ਦੇਸ਼ ਭਗਤਾਂ ਦੇ ਨਾਂਮ ਤੇ ਬਣੀ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਅਣਗੋਲਿਆਂ ਕੀਤਾ : ਧਾਲੀਵਾਲ ਪਟਿਆਲਾ : ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਜ਼ਿਲ੍ਹਾ ਇਕਾਈ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਕੱਤਰ ਹੋਏ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਲੋਂ ਮਹਾਨ ਦੇਸ਼ ਭਗਤਾਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਯਾਦ ਕੀਤਾ ਗਿਆ ਤੇ ਸਰਕਾਰ ਨੂੰ ਘੇਰਿਆ ਗਿਆ । ਇਸ ਮੌਕੇ ਜਾਣਕਾਰੀ ਦਿੰਦਿਆਂ ਸੂਬਾ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਦਿਹਾੜਾ ਇਤਿਹਾਸ ਦੇ ਅਹਿਮ ਪੰਨਿਆਂ ਵਿੱਚ ਦਰਜ਼ ਹੈ। ਸ਼ਹੀਦੇ ਆਜ਼ਮ ਭਗਤ ਸਿੰਘ ਵਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅੱਜ ਦੇ ਵਿਸ਼ੇਸ਼ ਸ਼ਹੀਦੀ ਦਿਵਸ ਮੋਕੇ ਸਾਰੇ ਸੁਤੰਤਰਤਾ ਸੰਗਰਾਮੀ ਪਰਿਵਾਰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ । ਆਗੂਆਂ ਨੇ ਨੋਜਵਾਨ ਪੀੜੀ ਨੂੰ ਭਗਤ ਸਿੰਘ ਹੁਰਾਂ ਦੇ ਰਸਤਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ । ਆਗੂਆਂ ਨੇ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਰਾਜਨੀਤਿਕ ਸਟੇਜ ਤੇ ਆਜ਼ਾਦੀ ਘੁਲਾਟੀਆਂ ਦੇ ਨਾਂਅ ਦੀ ਵਰਤੋਂ ਨਾਂ ਕਰੇ। ਸੂਬਾ ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸਨਮਾਨ ਸਹੂਲਤਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਵੱਡੇ ਪੱਧਰ ਤੇ ਸੰਘਰਸ਼ ਉਲੀਕਿਆ ਜਾਵੇਗਾ।ਇਸ ਮੌਕੇ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਅਮਰਪ੍ਰੀਤ ਸਿੰਘ ਬੋਬੀ,ਰਾਜ ਕੁਮਾਰ ਡਕਾਲਾ, ਪਰਦੁਮਨ ਸਿੰਘ ਢੀਂਡਸਾ, ਸਤਪਾਲ ਕੋਰ ਸੋਹੀ, ਅਜੇ ਖੰਨਾ,ਗੁਰਇਕਬਾਲ ਸਿੰਘ ਸੰਧੂ, ਕਮਲਦੀਪ ਸਿੰਘ ਗਿੱਲ, ਗੁਰਜੰਟ ਸਿੰਘ, ਜਸਵੰਤ ਸਿੰਘ, ਕੁਨਾਲ ਮਲਹੋਤਰਾ ਆਦਿ ਸੁਤੰਤਰਤਾ ਸੰਗਰਾਮੀ ਪਰਿਵਾਰ ਮੋਜ਼ੂਦ ਸਨ।