ਐਡੀਸ਼ਨਲ ਡਿਪਟੀ ਕਮਿਸ਼ਨਰ ਅਹੁਦੇ ਤੋਂ ਕੀਤੇ ਚਲਦੇ ਮੋਹਾਲੀ : ਪੰਜਾਬ ਦੇ ਸ਼ਹਿਰ ਮੋਹਾਲੀ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ (ਏ. ਡੀ. ਸੀ.) ਸ਼ਹਿਰੀ ਵਿਕਾਸ ਦਮਨਜੀਤ ਸਿੰਘ ਮਾਨ 2012 ਬੈਚ ਨੂੰ ਤੁਰੰਤ ਪ੍ਰਭਾਵ ਨਾਲ ਏ. ਡੀ. ਸੀ. ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਦੇ ਹਸਤਾਖਰਾਂ ਹੇਠ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸ੍ਰੀ ਮਾਨ ਤੁਰੰਤ ਪ੍ਰਭਾਵ ਨਾਲ ਆਪਣੀ ਰਿਪੋਰਟ ਸਕੱਤਰ ਪਰਸੋਨਲ ਨੂੰ ਕਰਨਗੇ ਅਤੇ ਉਨ੍ਹਾਂ ਦੇ ਨਿਯੁਕਤੀ ਦੇ ਹੁਕਮ ਨੂੰ ਬਾਅਦ ਵਿਚ ਜਾਰੀ ਕੀਤੇ ਜਾਣਗੇ।

