go to login
post

Jasbeer Singh

(Chief Editor)

Latest update

ਹੈਰੋਇਨ ਦੇ ਮਾਮਲੇ ਵਿੱਚ ਭਗੌੜਾ ਗ੍ਰਿਫ਼ਤਾਰ

post-img

ਹੈਰੋਇਨ ਦੇ ਮਾਮਲੇ ਵਿੱਚ ਭਗੌੜਾ ਗ੍ਰਿਫ਼ਤਾਰ ਚੰਡੀਗੜ੍ਹ, 16 ਸਤੰਬਰ: ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀਆਂ ਨੇ ਹੈਰੋਇਨ ਤਸਕਰੀ ਦੇ ਇੱਕ ਮਾਮਲੇ ਵਿੱਚ ਇੱਕ ਭਗੌੜੇ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਫੌਜ ਦੇ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ਼ ਫ਼ੌਜੀ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ 12.5 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਕਸੇਲ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਫੌਜੀ ਅਗਸਤ 2024 ਤੋਂ ਭਗੌੜਾ ਸੀ, ਜਦੋਂ ਉਸ ਦੇ ਸਾਥੀ ਸਰਤਾਜ ਨੂੰ 33 ਕਿਲੋ ਹੈਰੋਇਨ ਸਮੇਤ ਜੰਮੂ ਦੇ ਬੱਸ ਸਟੈਂਡ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਪ੍ਰਗਟ ਕੀਤਾ.

Related Post