go to login
post

Jasbeer Singh

(Chief Editor)

Punjab, Haryana & Himachal

ਕਰਜ਼ਾ ਧੋਖਾਧੜੀ ਮਾਮਲੇ ’ਚ ਭਗੌੜਾ ਬੈਂਕ ਮੈਨੇਜਰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

post-img

ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀਓ) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ 13 (ਡੀ) ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਕੇਸ ਨੰ. 32 ਮਿਤੀ 24.08.2006 ਵਿੱਚ ਲੋੜੀਂਦਾ ਸੀ। ਉਕਤ ਮੁਲਜ਼ਮ ਨੂੰ ਅਦਾਲਤ ਨੇ 06-04-2011 ਨੂੰ ਕੇਂਦਰੀ ਸਹਿਕਾਰੀ ਬੈਂਕ, ਬ੍ਰਾਂਚ ਗੁਰੂ-ਕਾ-ਬਾਗ, ਅੰਮ੍ਰਿਤਸਰ ਵਿਖੇ ਮੈਨੇਜਰ ਵਜੋਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰ ਕੇ 2.50 ਕਰੋੜ ਰੁਪਏ ਦੇ ਕਰਜ਼ੇ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਉਕਤ ਕੇਸ ਵਿੱਚ ਪੀਓ (ਭਗੌੜਾ) ਕਰਾਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਅਮਰੀਕਾ ਭੱਜ ਗਿਆ ਸੀ ਅਤੇ ਬਾਅਦ ਵਿੱਚ ਬਿਊਰੋ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ (ਐੱਲਓਸੀ) ਜਾਰੀ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਮੁਲਜ਼ਮ ਦੇ ਭਾਰਤ ਪਰਤਣ ਸਬੰਧੀ ਸੁਚੇਤ ਕੀਤਾ ਗਿਆ ਸੀ। ਇਸ ’ਤੇ ਫੌਰੀ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੂੰ ਰਵਾਨਾ ਕੀਤਾ ਗਿਆ ਅਤੇ ਦੋਸ਼ੀ ਨੂੰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

Related Post