

ਅਲੋਹਰਾ ਸਹਿਬ ਵਿਖੇ ਮਨਾਇਆ ਗਿਆ ਪੂਰਨਮਾਸ਼ੀ ਦਾ ਦਿਹਾੜਾ ਨਾਭਾ 12 ਜੂਨ : ਨਾਭਾ ਦੇ ਨਜ਼ਦੀਕ ਇਤਿਹਾਸਿਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਪੂਰਨਮਾਸ਼ੀ ਪਵਿੱਤਰ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ, ਜਿੱਥੇ ਸੈਂਕੜਿਆਂ ਦੀ ਤਾਦਾਦ ਵਿੱਚ ਗੁਰੂ ਘਰ ਸੰਗਤਾਂ ਨਤਮਸਤਕ ਹੋਈਆਂ,ਅਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਇਸ ਮੌਕੇ ਤੇ ਬਾਬਾ ਹਰਦੇਵ ਸਿੰਘ ਸਿੰਘ ਜੀ ਵਲੋ ਧਰਮਿਕ ਦਿਵਾਨ ਸਜਾਏ ਗਏ ਉਹਨਾਂ ਕਿਹਾ ਕਿ ਗੁਰਦੁਆਰਾ ਸਿੱਧਸਰ ਅਲੌਹਰਾ ਸਾਹਿਬ ਵਿਖੇ ਵੀ ਸੈਂਕੜਿਆਂ ਦੀ ਤਾਦਾਦ ਵਿੱਚ ਸੰਗਤਾਂ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਇਸ ਮੌਕੇ ਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ,ਇਸ ਮੌਕੇ ਤੇ ਬਾਬਾ ਬਲਦੇਵ ਸਿੰਘ, ਬਾਬਾ ਤਰਲੋਚਨ ਸਿੰਘ ਜੀ ਹੈੱਡ ਗ੍ਰੰਥੀ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਸਾਬਕਾ ਚੇਅਰਮੈਨ ਇੱਛਿਆ ਮਾਨ ਸਿੰਘ ਭੋਜੋਮਾਜਰੀ, ਪ੍ਰਧਾਨ ਸੁਰਜੀਤ ਸਿੰਘ, ਗਮਦੂਰ ਸਿੰਘ, ਸਰਦਾਰਾ ਸਿੰਘ, ਗੁਰਵਿੰਦਰ ਸਿੰਘ, ਦਰਸ਼ਨ ਸਿੰਘ, ਰਾਜਿੰਦਰ ਸਿੰਘ, ਗੁਰਚਰਨ ਸਿੰਘ, ਭੁਪਿੰਦਰ ਸਿੰਘ ਖੋਖ,ਗੱਜਣ ਸਿੰਘ,ਦਰਬਾਰਾ ਸਿੰਘ, ਜਗਤਾਰ ਸਿੰਘ, ਹਰਪਾਲ ਸਿੰਘ, ਬਲਵੰਤ ਸਿੰਘ, ਦਲਜੀਤ ਸਿੰਘ,ਕਰਮਜੀਤ ਸਿੰਘ, ਹਰਪਾਲ ਸਿੰਘ, ਮੁਸਤਾਕ ਕਿੰਗ ਸਰਪੰਚ ਅਲੌਹਰਾਂ ਤੋਂ ਇਲਾਵਾ ਆਦਿ ਸੰਗਤਾ ਨੇ ਹਾਜ਼ਰੀ ਭਰੀ
Related Post
Popular News
Hot Categories
Subscribe To Our Newsletter
No spam, notifications only about new products, updates.