ਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ 168.98 ਕਰੋੜ ਦੇ ਫੰਡ ਜਾਰੀ ਕੀਤੇ ਜਾਣ : ਮਾਨ
- by Jasbeer Singh
- December 24, 2025
ਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ 168.98 ਕਰੋੜ ਦੇ ਫੰਡ ਜਾਰੀ ਕੀਤੇ ਜਾਣ : ਮਾਨ ਚੰਡੀਗੜ੍ਹ, 24 ਦਸੰਬਰ 2025 : ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਮੈਡੀਕਲ ਕਾਲਜਾਂ `ਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ । ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ । ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਹੈ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਚਾਰ ਮੈਡੀਕਲ ਕਾਲਜਾਂ ਵਿਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ । ਕਿਹੜੇ ਕਿਹੜੇ ਕਾਲਜ ਲਈ ਫੰਡ ਜਾਰੀ ਕਰਨ ਦੀ ਮੁੱਖ ਮੰਤਰੀ ਨੇ ਕੀਤੀ ਮੰਗ ਮੁੱਖ ਮੰਤਰੀ ਨੇ ਕਿਹਾ ਕਿ 26.53 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, 28.51 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਪਟਿਆਲਾ, 9.43 ਕਰੋੜ ਰੁਪਏ ਡਾ. ਬੀ. ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐੱਸ. ਏ. ਐੱਸ. ਨਗਰ (ਮੋਹਾਲੀ) ਅਤੇ 4.51 ਕਰੋੜ ਰੁਪਏ ਪੀ. ਜੀ. ਆਈ. ਸੈਟੇਲਾਈਟ ਸੈਂਟਰ, ਫਿ਼ਰੋਜ਼ਪੁਰ ਲਈ ਤੁਰੰਤ ਦਿੱਤੇ ਜਾਣ।
