post

Jasbeer Singh

(Chief Editor)

Patiala News

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ : ਅਮਰਿੰਦਰ ਸਿੰਘ ਟਿਵਾਣਾ

post-img

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ : ਅਮਰਿੰਦਰ ਸਿੰਘ ਟਿਵਾਣਾ ਲੰਬਿਤ ਕੰਮਾਂ ਨੂੰ ਮਿੱਥੇ ਸਮੇਂ ‘ ਚ ਪੂਰਾ ਕਰਨ ਦੀ ਕੀਤੀ ਹਦਾਇਤ ਕਿਹਾ, ਸੂਬਾ ਸਰਕਾਰ ਵੱਲੋਂ ਸਮੂਹ ਯੋਜਨਾਵਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਪਹੁੰਚਾਇਆ ਜਾਵੇ ਪਟਿਆਲਾ 25 ਜੂਨ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਿੰਦਰ ਸਿੰਘ ਟਿਵਾਣਾ ਨੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦਾ ਜਾਇਜਾ ਲਿਆ । ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਉਂਦੇ ਹੋਏ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੋਂ ਵਿਕਾਸ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਉਹਨਾਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਉਹਨਾਂ ਅਧਿਆਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਅਧੂਰੇ ਕੰਮਾਂ ਨੂੰ ਤੁਰੰਤ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਸਬੰਧਤ ਵਿਭਾਗਾਂ ਪਾਸ ਜਮ੍ਹਾਂ ਕਰਵਾਏ ਜਾਣ ਅਤੇ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਪ੍ਰੋਗਰੈਸ ਰਿਪੋਰਟ ਪੇਸ਼ ਕੀਤੀ ਜਾਵੇ । ਸ੍ਰੀ ਅਮਰਿੰਦਰ ਸਿੰਘ ਟਿਵਾਣਾ ਨੇ ਲਿੰਕ ਰੋਡਜ਼, ਸ਼ਡਿਊਲ ਰੋਡਜ਼ ਤੇ ਹੋਈਆਂ ਅਣ-ਅਧਿਕਾਰਿਤ ਉਸਾਰੀਆਂ,ਸੀਵਰੇਜ਼ ਬੋਰਡ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੈਸ਼ਨ ਨਾਲ ਸਬੰਧਤ ਸਕੀਮਾਂ, ਡਰੇਨੇਜ਼ ਵਿਭਾਗ ਨਾਲ ਸਬੰਧਤ ਕੰਮ, ਵਣ ਵਿਭਾਗ ਨਾਲ ਸਬੰਧਤ ਸਕੀਮਾਂ, ਕੈਚ ਦਾ ਰੇਨ ਵਾਟਰ ਸਕੀਮ , ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ 15 ਵਾਂ ਵਿੱਤ ਕਮੀਸ਼ਨ ਮਨਰੇਗਾ, ਐਨ.ਆਰ.ਐਚ.ਐਮ ਨਾਲ ਸਬੰਧਤ ਪੰਜਾਬ ਨਿਰਮਾਣ ਪ੍ਰੋਗਰਾਮ, ਸਮਾਰਟ ਵਿਲੇਜ਼ ਕੰਪੇਨਜ਼, ਐਮ.ਪੀ.ਲੈਂਡ ਸਕੀਮ, ਅਨ-ਟਾਈਡ ਫੰਡ , ਪੇਂਡੂ ਖੇਡ ਸਟੇਡੀਅਮ, ਪੰਜ ਮਰਲਾ ਪਲਾਂਟ , ਅੰਮ੍ਰਿਤ ਸਰੋਵਰ, ਬੈਂਕਰਸ ਨਾਲ ਸਬੰਧਤ ਰਿਵਿਊ ਮੀਟਿੰਗ, ਸਮੇਤ ਵੱਖ-ਵੱਖ ਕੰਮਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ਤੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਦਿੱਤੀ ਜਾਵੇ । ਮੀਟਿੰਗ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਅਤੇ ਸਮੂਹ ਬੀ.ਡੀ.ਪੀ.ਓਜ਼, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰਜ਼, ਨਗਰ ਨਿਗ਼ਮ ਦੇ ਅਧਿਕਾਰਾਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।

Related Post