ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਸੂਬਾ ਪੱਧਰੀ ਜਿਮਨਾਸਟਿਕ ਮੁਕਾਬਲਿਆਂ ਦੇ ਅੰਡਰ-14 ’ਚ ਐਸ. ਏ. ਐਸ. ਨਗਰ ਰਿਹਾ ਮੋਹਰੀ -ਲੜਕੀਆਂ ਦੇ ਮੁਕਾਬਲਿਆਂ ’ਚ ਅੰਮ੍ਰਿਤਸਰ ਰਿਹਾ ਅੱਵਲ ਪਟਿਆਲਾ, 10 ਨਵੰਬਰ : ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜਿਮਨਾਸਟਿਕ ਖੇਡ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਅੱਜ ਤੀਜੇ ਦਿਨ ਦਿਲਚਸਪ ਮੁਕਾਬਲੇ ਹੋਏ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਹੋਏ ਜਿਮਨਾਸਟਿਕ ਦੇ ਮੁਕਾਬਲਿਆਂ ਵਿੱਚ ਉਮਰ ਵਰਗ ਅੰਡਰ-14 ਲੜਕੇ ਵਿੱਚ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪਹਿਲਾ ਸਥਾਨ, ਜ਼ਿਲ੍ਹਾ ਜਲੰਧਰ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਉਮਰ ਵਰਗ ਅੰਡਰ-14 ਰਿਥਮਿਕ ਜਿਮਨਾਸਟਿਕ ਲੜਕੀਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਪਹਿਲਾ ਸਥਾਨ, ਜ਼ਿਲ੍ਹਾ ਪਟਿਆਲਾ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ । ਉਮਰ ਵਰਗ ਅੰਡਰ-17 ਲੜਕੇ ਵਿੱਚ ਜ਼ਿਲ੍ਹਾ ਜਲੰਧਰ ਨੇ ਪਹਿਲਾ ਸਥਾਨ, ਜ਼ਿਲ੍ਹਾ ਪਟਿਆਲਾ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ । ਉਮਰ ਵਰਗ ਅੰਡਰ-17 ਲੜਕੀਆਂ ਆਰਟੀਸਟਿਕ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਪਹਿਲਾ ਸਥਾਨ , ਜ਼ਿਲ੍ਹਾ ਲੁਧਿਆਣਾ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਉਮਰ ਵਰਗ- 21 ਤੋਂ 30 ਲੜਕੀਆਂ ਰਿਥਮਿਕਸ ਟੀਮ (ਆਲ ਅਪੈਰਟਸ) ਖੇਡ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਪਹਿਲਾ ਸਥਾਨ, ਜ਼ਿਲ੍ਹਾ ਮੁਕਤਸਰ ਨੇ ਦੂਸਰਾ ਸਥਾਨ ਅਤੇ ਲੁਧਿਆਣਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.