post

Jasbeer Singh

(Chief Editor)

Sports

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3: ਚੇਅਰਮੈਨ ਪ੍ਰੀਤਮ ਸਿੰਘ ਪੀਤੂ ਨੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਤ

post-img

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3: ਚੇਅਰਮੈਨ ਪ੍ਰੀਤਮ ਸਿੰਘ ਪੀਤੂ ਨੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਤ ਸੰਗਰੂਰ, 18 ਨਵੰਬਰ : ​ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਅਧੀਨ ਜ਼ਿਲ੍ਹਾ ਸੰਗਰੂਰ ਵਿੱਚ ਨੈਸ਼ਨਲ ਸਟਾਈਲ ਕਬੱਡੀ, ਵੇਟ ਲਿਫਟਿੰਗ ਅਤੇ ਵੁਸ਼ੂ ਖੇਡਾਂ ਦੇ ਸੂਬਾ ਪੱਧਰੀ ਮੁਕਾਬਲੇ ਸ਼ਾਨਦਾਰ ਢੰਗ ਨਾਲ ਚੱਲ ਰਹੇ ਹਨ । ਅੱਜ ਇਨ੍ਹਾਂ ਮੁਕਾਬਲਿਆਂ ਦੇ ਤੀਸਰੇ ਦਿਨ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ, ਦਿੜਬਾ ਵਿਖੇ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਮੈਡਲਾਂ ਦੀ ਵੰਡ ਕੀਤੀ । ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਸੰਗਰੂਰ ਨਵਦੀਪ ਸਿੰਘ ਨੇ ਦੱਸਿਆ ਕਿ ਗੇਮ ਰੋਲਰ ਸਕੇਟਿੰਗ (ਸਪੀਡ ਸਕੇਟਿਗ/ਇੰਨਲਾਈਨ) ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਵੀ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ ਸ਼ੁਰੂ ਹੋ ਚੁੱਕੇ ਹਨ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੇ ਅੱਜ ਤੀਸਰੇ ਦਿਨ ਰੋਲਰ ਸਕੇਟਿੰਗ (ਕੁਆਰਡਜ਼) ਰਿੰਕ ਰੇਸ-01 500+ਡੀ (ਅੰ:17 ਲੜਕੀਆਂ) ਦੇ ਮੁਕਾਬਲੇ ਵਿੱਚ ਜ਼ਿਲ੍ਹਾ ਸੰਗਰੂਰ ਦੀ ਗੁਰਨੂਰ ਕੌਰ ਨੇ ਪਹਿਲਾ, ਪਟਿਆਲਾ ਦੀਆਂ ਖਿਡਾਰਨਾਂ ਪ੍ਰਗਿਆ ਗਰੋਵਰ ਨੇ ਦੂਸਰਾ ਅਤੇ ਵਿਨੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ । ਰੋਲਰ ਸਕੇਟਿੰਗ (ਕੁਆਰਡਜ਼) ਰਿੰਕ ਰੇਸ-01 500+ਡੀ (ਅੰ:17 ਲੜਕੇ) ਦੇ ਮੁਕਾਬਲੇ ਵਿੱਚ ਜ਼ਿਲ੍ਹਾ ਬਠਿੰਡਾ ਦੇ ਹੇਮਾਂਸ਼ ਕਾਂਸਲ ਨੇ ਪਹਿਲਾ ਸਥਾਨ, ਸੰਗਰੂਰ ਦੇ ਖਿਡਾਰੀ ਸਤਨਾਮ ਸਿੰਘ ਨੇ ਦੂਸਰਾ ਸਥਾਨ ਅਤੇ ਪਟਿਆਲਾ ਦੇ ਪ੍ਰਭਕਿਰਨ ਸਿੰਘ ਧੀਮਾਨ ਨੇ ਤੀਸਰਾ ਸਥਾਨ ਹਾਸਿਲ ਕੀਤਾ । ਰੋਲਰ ਸਕੇਟਿੰਗ (ਕੁਆਰਡਜ਼) ਰਿੰਕ ਰੇਸ-01 500+ਡੀ (ਅੰ:21 ਲੜਕੀਆਂ) ਦੇ ਮੁਕਾਬਲੇ ਵਿੱਚ ਜ਼ਿਲ੍ਹਾ ਪਟਿਆਲਾ ਦੀ ਨਵਨੀਤ ਕੌਰ ਨੇ ਪਹਿਲਾ ਸਥਾਨ, ਜ਼ਿਲ੍ਹਾ ਬਠਿੰਡਾ ਦੀ ਖਿਡਾਰਨ ਪੂਜਾ ਨੇ ਦੂਸਰਾ ਸਥਾਨ ਅਤੇ ਮੋਗਾ ਦੀ ਪ੍ਰਨੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ । ਰੋਲਰ ਸਕੇਟਿੰਗ (ਇੰਨਲਾਈਨ) ਰਿੰਕ ਰੇਸ-01 500+ਡੀ (ਅੰ: 17 ਲੜਕਿਆਂ) ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੇ ਖਿਡਾਰੀ ਵੰਸ਼ ਰਾਵਤ ਨੇ ਪਹਿਲਾ, ਵਰਦਾਨ ਨੇ ਦੂਸਰਾ ਅਤੇ ਸਹਿਜ ਹਰਿੰਦਰ ਸਿੰਘ ਨੇ ਕ੍ਰਮਵਾਰ ਤੀਸਰਾ ਸਥਾਨ ਹਾਸਿਲ ਕੀਤਾ । ਰੋਲਰ ਸਕੇਟਿੰਗ (ਇੰਨਲਾਈਨ) ਰਿੰਕ ਰੇਸ-01 500+ਡੀ (ਅੰ: 17 ਲੜਕੀਆਂ) ਦੇ ਮੁਕਾਬਲਿਆਂ ਵਿੱਚ ਜਲੰਧਰ ਦੀ ਖਿਡਾਰਨ ਨੇ ਅਰਮਾਨ ਨੇ ਪਹਿਲਾ, ਪਟਿਆਲਾ ਦੀ ਖਿਡਾਰਨ ਕਵਨੀਰ ਕੌਰ ਸਿੱਧੂ ਨੇ ਦੂਸਰਾ ਅਤੇ ਜਲੰਧਰ ਦੀ ਖਿਡਾਰਨ ਹਰਗੁਣ ਹੁੰਦਲ ਨੇ ਤੀਸਰਾ ਸਥਾਨ ਹਾਸਿਲ ਕੀਤਾ । ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਵੇਟ ਲਿਫਟਿੰਗ (ਅੰ: 17 ਲੜਕੇ) ਭਾਰ ਵਰਗ 49 ਕਿਲੋ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਸਾਹਿਬ ਦੇ ਖਿਡਾਰੀ ਸਮੀਰ ਸਿੰਘ ਨੇ ਪਹਿਲਾ, ਫਾਜ਼ਿਲਕਾ ਦੇ ਖਿਡਾਰੀ ਭੁਪਿੰਦਰ ਸਿੰਘ ਨੇ ਦੂਸਰਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਖਿਡਾਰੀ ਯੁਵਰਾਜ ਨੇ ਤੀਸਰਾ ਸਥਾਨ ਹਾਸਿਲ ਕੀਤਾ। ਵੇਟ ਲਿਫਟਿੰਗ (ਅੰ: 17 ਲੜਕੇ) ਭਾਰ ਵਰਗ 55 ਕਿਲੋ ਦੇ ਮੁਕਾਬਲਿਆਂ ਵਿੱਚ ਬਰਨਾਲਾ ਦੇ ਖਿਡਾਰੀ ਜਸ਼ਨਦੀਪ ਸਿੰਘ ਨੇ ਪਹਿਲਾ, ਪਟਿਆਲਾ ਦੇ ਖਿਡਾਰੀ ਰਾਹੁਲ ਸ਼ਰਮਾ ਨੇ ਦੂਸਰਾ ਅਤੇ ਹੁਸ਼ਿਆਰਪੁਰ ਦੇ ਖਿਡਾਰੀ ਤੇਜਿਸ਼ ਨੇ ਤੀਸਰਾ ਸਥਾਨ ਹਾਸਿਲ ਕੀਤਾ । ਵੇਟ ਲਿਫਟਿੰਗ (ਅੰ: 17 ਲੜਕੇ) ਭਾਰ ਵਰਗ 61 ਕਿਲੋ ਦੇ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੇ ਖਿਡਾਰੀ ਸੁਨੀਲ ਸਿੰਘ ਨੇ ਪਹਿਲਾ, ਪਟਿਆਲਾ ਦੇ ਖਿਡਾਰੀ ਯਾਦਵੀਰ ਸਿੰਘ ਨੇ ਦੂਸਰਾ ਅਤੇ ਜਲੰਧਰ ਦੇ ਖਿਡਾਰੀ ਜਗਬੀਰ ਨੇ ਤੀਸਰਾ ਸਥਾਨ ਹਾਸਿਲ ਕੀਤਾ । ਨਵਦੀਪ ਸਿੰਘ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਇਲ: ਅੰ: 14 (ਲੜਕੀਆਂ) ਦੇ ਮੁਕਾਬਲਿਆਂ ਵਿੱਚ ਬਠਿੰਡਾ ਨੇ ਪਹਿਲਾ, ਸੰਗਰੂਰ ਨੇ ਦੂਸਰਾ ਅਤੇ ਫਰੀਦਕੋਟ ਅਤੇ ਅੰਮ੍ਰਿਤਸਰ ਸਾਹਿਬ ਨੇ ਤੀਸਰਾ ਸਥਾਨ ਹਾਸਿਲ ਕੀਤਾ । ਕਬੱਡੀ ਨੈਸ਼ਨਲ ਸਟਾਇਲ ਅੰ: 17 (ਲੜਕੀਆਂ) ਦੇ ਮੁਕਾਬਲਿਆਂ ਵਿੱਚ ਰੂਪਨਗਰ ਦੀ ਟੀਮ ਨੇ ਪਹਿਲਾ, ਫਾਜ਼ਿਲਕਾ ਦੀ ਟੀਮ ਨੇ ਦੂਸਰਾ ਅਤੇ ਸੰਗਰੂਰ ਦੀ ਟੀਮ ਨੇ ਤੀਸਰਾ ਸਥਾਨ ਅਤੇ ਫਤਿਹਗੜ੍ਹ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਕਬੱਡੀ ਨੈਸ਼ਨਲ ਸਟਾਇਲ ਅੰ: 21 (ਲੜਕੀਆਂ) ਦੇ ਮੁਕਾਬਲਿਆਂ ਵਿੱਚ ਰੂਪਨਗਰ ਦੀ ਟੀਮ ਨੈ ਪਹਿਲਾ, ਪਟਿਆਲਾ ਦੀ ਟੀਮ ਨੇ ਦੂਸਰਾ, ਫਰੀਦਕੋਟ ਅਤੇ ਫਾਜਿਲਕਾ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਕਬੱਡੀ ਨੈਸ਼ਨਲ ਸਟਾਇਲ ਅੰ: 21-30 (ਲੜਕੀਆਂ) ਦੇ ਮੁਕਾਬਲਿਆ ਵਿੱਚ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਪਹਿਲਾ, ਫਰੀਦਕੋਟ ਦੀ ਟੀਮ ਨੇ ਦੂਸਰਾ, ਲੁਧਿਆਣਾ ਅਤੇ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਕਬੱਡੀ ਨੈਸ਼ਨਲ ਸਟਾਇਲ ਅੰ:31-40 (ਲੜਕੀਆਂ) ਦੇ ਮੁਕਾਬਲਿਆਂ ਵਿੱਚ ਸੰਗਰੂਰ ਦੀ ਟੀਮ ਨੇ ਪਹਿਲਾ, ਫਿਰੋਜ਼ਪੁਰ ਦੀ ਟੀਮ ਨੇ ਦੂਸਰਾ, ਫਰੀਦਕੋਟ ਅਤੇ ਬਠਿੰਡਾ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ ।

Related Post