

ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਵਿਚ ਹੋਇਆ ਵੱਡਾ ਖੁਲਾਸਾ ਚੰਡੀਗੜ੍ਹ : ਪ੍ਰੰਿਸੱਧ ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ ਵਿਚ ਸਿਟੀ ਵਲੋਂ ਮਾਨਯੋਗ ਹਾਈਕੋਰਟ ਵਿਚ ਜਾਰੀ ਕੀਤੀ ਗਈ ਇਕ ਰਿਪੋਰਟ ਵਿਚ ਸਪੱਸ਼ਟ ਕੀਤਾ ਗਿਆ ਕਿ ਜੇ ਲਾਰੈਂਸ ਬਿਸ਼ਨੋੲ ਦੇ ਇੰਟਰਵਿਊਜ਼ ਨੂੰ ਲੈ ਕੇ ਵਾਰ ਵਾਰ ਗੱਲ ਸਾਹਮਣੇ ਆ ਰਹੀ ਹੈ ਇਹ ਇੰਟਰਵਿਊ ਪਹਿਲਾ ਖਰੜ `ਚ ਸੀ. ਆਈ. ਏ. ਦੀ ਹਿਰਾਸਤ `ਚ, ਦੂਜਾ ਰਾਜਸਥਾਨ ਦੀ ਜੇਲ੍ਹ `ਚ ਹੋਇਆ ਹੈ। ਐੱਸ. ਆਈ. ਟੀ. ਨੇ ਇਹ ਸੀਲਬੰਦ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਸੀ। ਜਿਸ ਨੂੰ ਬੁੱਧਵਾਰ ਨੂੰ ਜਨਤਕ ਕੀਤਾ ਗਿਆ। ਰਿਪੋਰਟ ਦੇ ਹੋਰ ਤੱਥਾਂ ਦੀ ਉਡੀਕ ਹੈ। ਪੰਜਾਬ ਦੇ ਡੀਜੀਪੀ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਸੀ। ਗੈਂਗਸਟਰ ਲਾਰੈਂਸ ਦੇ ਇੰਟਰਵਿਊ ਸਾਲ 2023 ਵਿੱਚ 14 ਅਤੇ 17 ਮਾਰਚ ਨੂੰ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਪੰਜਾਬ ਪੁਲਿਸ `ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਬੁਲਾਈ। ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਲਈ ਗਈ ਸੀ। ਡੀਜੀਪੀ ਨੇ ਲਾਰੈਂਸ ਦੀਆਂ ਦੋ ਤਸਵੀਰਾਂ ਦਿਖਾਈਆਂ ਸਨ ਅਤੇ ਕਿਹਾ ਸੀ - ਜਦੋਂ ਲਾਰੈਂਸ ਨੂੰ ਬਠਿੰਡਾ ਜੇਲ੍ਹ ਲਿਆਂਦਾ ਗਿਆ ਸੀ ਤਾਂ ਉਸ ਦੇ ਵਾਲ ਕੱਟੇ ਹੋਏ ਸਨ ਅਤੇ ਉਸ ਦੀ ਕੋਈ ਦਾੜ੍ਹੀ ਜਾਂ ਮੁੱਛ ਨਹੀਂ ਸੀ। ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਲਾਰੈਂਸ ਨੇ ਕਿਹਾ ਕਿ ਮੂਸੇਵਾਲਾ ਗਾਉਣ ਦੀ ਬਜਾਏ ਗੈਂਗ ਵਾਰ ਵਿੱਚ ਫਸ ਰਿਹਾ ਹੈ। ਮੂਸੇਵਾਲਾ ਦਾ ਆਪਣੇ ਕਾਲਜ ਦੋਸਤ, ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਵੀ ਹੱਥ ਸੀ। ਇਸੇ ਲਈ ਉਸ ਦਾ ਕਤਲ ਕਰ ਦਿੱਤਾ। ਐਸਆਈਟੀ ਦੀ ਰਿਪੋਰਟ ਅਨੁਸਾਰ ਇਹ ਉਹੀ ਇੰਟਰਵਿਊ ਹੈ ਜੋ ਉਸ ਨੇ ਸੀਆਈਏ ਦੀ ਹਿਰਾਸਤ ਵਿੱਚੋਂ ਦਿੱਤੀ ਸੀ। ਆਪਣੇ ਦੂਜੇ ਇੰਟਰਵਿਊ ਵਿੱਚ ਲਾਰੈਂਸ ਨੇ ਜੇਲ੍ਹ ਦੇ ਅੰਦਰੋਂ ਇੰਟਰਵਿਊ ਕਰਨ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ ਵੀ ਦਿਖਾ ਕੇ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ ਪਰ ਉਸ ਦਾ ਮੋਬਾਈਲ ਫੋਨ ਵੀ ਉਸ ਨਾਲ ਆਉਂਦਾ ਹੈ ਅਤੇ ਸਿਗਨਲ ਵੀ। ਲਾਰੈਂਸ ਨੇ ਆਪਣੇ ਇੰਟਰਵਿਊ `ਚ ਕਿਹਾ ਕਿ ਜੇਲ ਦੇ ਗਾਰਡ ਰਾਤ ਨੂੰ ਘੱਟ ਹੀ ਆਉਂਦੇ-ਜਾਂਦੇ ਹਨ, ਇਸ ਲਈ ਉਹ ਰਾਤ ਨੂੰ ਫੋਨ ਕਰ ਰਹੇ ਹਨ। ਲਾਰੈਂਸ ਨੇ ਅੰਦਰੋਂ ਮੋਬਾਈਲ ਆਉਣ ਦੀ ਜਾਣਕਾਰੀ ਵੀ ਦਿੱਤੀ ਸੀ। ਲਾਰੈਂਸ ਮੁਤਾਬਕ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਬਾਹਰੋਂ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਵੀ ਲੈਂਦਾ ਹੈ ਪਰ ਬਹੁਤੀ ਵਾਰ ਮੋਬਾਈਲ ਫ਼ੋਨ ਉਨ੍ਹਾਂ ਤੱਕ ਪਹੁੰਚ ਜਾਂਦਾ ਹੈ। ਗੈਂਗਸਟਰ ਲਾਰੈਂਸ ਇਸ ਸਮੇਂ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਮਲੇ ਵਿੱਚ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਅਹਿਮਦਾਬਾਦ ਦੇ ਸਾਬਰਮਤੀ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਹਾਲ ਹੀ `ਚ ਈਦ ਦੀ ਵਧਾਈ ਨੂੰ ਲੈ ਕੇ ਪਾਕਿਸਤਾਨੀ ਡਾਨ ਨਾਲ ਉਸ ਦੀ ਵੀਡੀਓ ਕਾਲ ਦੀ ਰਿਕਾਰਡਿੰਗ ਵੀ ਵਾਇਰਲ ਹੋਈ ਸੀ।
Related Post
Popular News
Hot Categories
Subscribe To Our Newsletter
No spam, notifications only about new products, updates.