post

Jasbeer Singh

(Chief Editor)

Punjab

ਹਰਿਆਣਾ ਵਿੱਚ 500 ਰੁਪਏ ਪ੍ਰਤੀ ਸਿਲੰਡਰ ਦੇਣ ਦਾ ਕੀਤਾ ਐਲਾਨ..

post-img

ਹਰਿਆਣਾ :ਹਰਿਆਣਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੀਐਮ ਨਾਇਬ ਸੈਣੀ ਨੇ ਵੱਡਾ ਐਲਾਨ ਕੀਤਾ ਹੈ। ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੇ ਸੂਬੇ ਦੇ ਜੀਂਦ 'ਚ ਤੀਜ ਤਿਉਹਾਰ ਦੇ ਮੌਕੇ 'ਤੇ ਵੱਡਾ ਐਲਾਨ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਹਰਿਆਣਾ ਵਿੱਚ 500 ਰੁਪਏ ਪ੍ਰਤੀ ਸਿਲੰਡਰ ਦੇਣ ਦਾ ਐਲਾਨ ਕੀਤਾ ਹੈ। ਸੀਐਮ ਸੈਣੀ ਨੇ ਕਿਹਾ ਕਿ ਰਾਜ ਵਿੱਚ 46 ਲੱਖ ਪਰਿਵਾਰਾਂ ਨੂੰ 500 ਰੁਪਏ ਵਿੱਚ ਐਲਪੀਜੀ ਸਿਲੰਡਰ ਮਿਲੇਗਾ। ਰਾਜ ਵਿੱਚ 1 ਲੱਖ 80 ਹਜ਼ਾਰ ਰੁਪਏ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਇਸ ਸਰਕਾਰੀ ਯੋਜਨਾ ਦਾ ਲਾਭ ਮਿਲੇਗਾ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨਾਇਬ ਸੈਣੀ ਨੇ ਜੀਂਦ ਦੀ ਨਵੀਂ ਅਨਾਜ ਮੰਡੀ 'ਚ ਰਾਜ ਪੱਧਰੀ ਤੀਜ ਤਿਉਹਾਰ 'ਚ ਸ਼ਿਰਕਤ ਕੀਤੀ ਸੀ ਅਤੇ ਇੱਥੇ ਵੱਡੀ ਗਿਣਤੀ 'ਚ ਔਰਤਾਂ ਪਹੁੰਚੀਆਂ ਸਨ। ਜਨ ਸਭਾ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਉੱਜਵਲਾ ਯੋਜਨਾ ਤਹਿਤ ਔਰਤਾਂ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ ਅਤੇ ਹੁਣ ਹਰਿਆਣਾ ਵਿੱਚ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ 500 ਰੁਪਏ ਦਾ ਸਿਲੰਡਰ ਦਿੱਤਾ ਜਾਵੇਗਾ।

Related Post