post

Jasbeer Singh

(Chief Editor)

Punjab

ਜਲੰਧਰ ਬਰਫ ਫੈਕਟਰੀ ’ਚ ਗੈਸ ਲੀਕ ਨਾਲ ਪਈਆ ਭਾਜੜਾਂ

post-img

ਜਲੰਧਰ ਬਰਫ ਫੈਕਟਰੀ ’ਚ ਗੈਸ ਲੀਕ ਨਾਲ ਪਈਆ ਭਾਜੜਾਂ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ’ਚ ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋਂ ਇੱਕ ਬਰਫ ਦੀ ਫੈਕਟਰੀ ’ਚ ਗੈਸ ਲੀਕ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਬਰਫ ਦੀ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਸ ਲੀਕ ਹੋਣ ਕਾਰਨ ਸਾਹ ਲੈਣਾ ਔਖਾ ਹੋ ਗਿਆ। ਫਿਲਹਾਲ ਮੌਕੇ ’ਤੇ ਪ੍ਰਸ਼ਾਸਨ ਪਹੁੰਚ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦਮੋਰਿਆ ਪੁੱਲ ਰੇਲਵੇ ਸਟੇਸ਼ਨ ਨੇੜੇ ਇਹ ਘਟਨਾ ਵਾਪਰੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ।ਸ਼ੁਰੂਆਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਫੈਕਟਰੀ ’ਚ 4 ਬੰਦੇ ਫਸੇ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related Post