July 6, 2024 01:21:32
post

Jasbeer Singh

(Chief Editor)

Latest update

Arvind Kejriwal Arrest : ਕੇਜਰੀਵਾਲ ਮਾਮਲੇ ਦੀ ਅੱਜ ਸੁਪਰੀਮ ਕੋਰਟ ਚ ਨਹੀਂ ਹੋਵੇਗੀ ਸੁਣਵਾਈ, ਦਿੱਲੀ CM ਨੇ ਵਾਪਸ ਲ

post-img

ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਖਿਲਾਫ਼ ਸੁਪਰੀਮ ਕੋਰਟ ਚ ਦਾਇਰ ਕੀਤੀ ਪਟੀਸ਼ਨ ਅੱਜ ਯਾਨੀ ਸ਼ੁੱਕਰਵਾਰ ਨੂੰ ਵਾਪਸ ਲੈ ਲਈ। ਉਨ੍ਹਾਂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੇਠਲੀ ਅਦਾਲਤ ਚ ਆਪਣੀ ਗੱਲ ਰੱਖਣਗੇ। ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲਾ ਮਾਮਲੇ ਚ ਈਡੀ ਵੱਲੋਂ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਾਇਰ ਪਟੀਸ਼ਨ ਤੇ ਅੱਜ ਸੁਪਰੀਮ ਕੋਰਟ ਚ ਸੁਣਵਾਈ ਨਹੀਂ ਹੋਵੇਗੀ। ਦਰਅਸਲ ਕੇਜਰੀਵਾਲ ਨੇ ਆਪਣੀ ਗ੍ਰਿਫ਼ਤਾਰੀ ਖਿਲਾਫ਼ ਸੁਪਰੀਮ ਕੋਰਟ ਚ ਦਾਇਰ ਕੀਤੀ ਪਟੀਸ਼ਨ ਸ਼ੁੱਕਰਵਾਰ ਨੂੰ ਵਾਪਸ ਲੈ ਲਈ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ (Abhishek Manu Singhvi) ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੇਠਲੀ ਅਦਾਲਤ ਚ ਆਪਣੀ ਗੱਲ ਰੱਖਣਗੇ।

Related Post