post

Admin

(Chief Editor)

Crime

ਥਾਣਾ ਘੱਗਾ ਪੁਲਸ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ

post-img

ਥਾਣਾ ਘੱਗਾ ਪੁਲਸ ਕੀਤਾ ਇਕ ਵਿਅਕਤੀ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ ਘੱਗਾ, 24 ਮਈ : ਥਾਣਾ ਘੱਗਾ ਪੁਲਸ ਵਲੋਂ ਇਕ ਵਿਅਕਤੀ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਮਿਲਣ ਤੇਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅੰਮ੍ਰਿਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕਲਵਾਨੂੰ ਥਾਣਾ ਘੱਗਾ ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਬਲਵੀਰ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਕਲਵਾਨੂੰ ਸੂਆ ਪੁਲੀ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post

Instagram