

ਥਾਣਾ ਘੱਗਾ ਨੇ ਕੀਤਾ ਅਣਪਛਾਤੇ ਗੱਡੀ ਡਰਾਈਵਰ ਵਿਰੁੱਧ ਕੇਸ ਦਰਜ ਘੱਗਾ, 26 ਜੁਲਾਈ () : ਥਾਣਾ ਘੱਗਾ ਦੀ ਪੁਲਸ ਨੇ ਸਿ਼ਕਾਇਤਕਰਤਾ ਸੁਨੀਲ ਕੁਮਾਰ ਪੁੱਤਰ ਤਾਰਾ ਚੰਦ ਵਾਸੀ ਪਿੰਡ ਦੇਧਨਾ ਥਾਣਾ ਘੱਗਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 281, 106 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਨੀਲ ਕੁਮਾਰ ਨੇ ਦਸਿਆ ਕਿ 20 ਜੁਲਾਈ ਨੂੰ ਉਹ ਆਪਣੇ ਪਿੰਡ ਦੇ ਅਮਰੀਕ ਸਿੰਘ ਸਣੇ ਸੂਆ ਪੁਲੀ ਦੇਧਨਾ ਦੇ ਕੋਲ ਜਾ ਰਿਹਾ ਸੀ ਤਾਂ ਗੱਡੀ ਦੇ ਅਣਪਛਾਤੇਡਰਾਈਵਰ ਨੇ ਆਪਣੀ ਗੱਡੀ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਸੜਕ ਤੇ ਪੈਦਲ ਜਾ ਰਹੇ ਅਣਪਛਾਤੇ ਵਿਅਕਤੀ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।