post

Jasbeer Singh

(Chief Editor)

Patiala News

ਬਹਾਦਰਗੜ੍ਹ ਗੁਰਦੁਆਰਾ ਸਾਹਿਬ ਵਿਖੇ ਘੱਲੂਕਾਰਾ ਦਿਵਸ ਮਨਾਇਆ

post-img

ਬਹਾਦਰਗੜ੍ਹ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸਾਕਾ ਨੀਲਾ ਤਾਰਾ ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਘੱਲੂਕਾਰਾ ਦਿਵਸ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਢਾਡੀ ਜੱਥੇ ਵਲੋਂ ਸੰਗਤ ਨੂੰ ਇਤਿਹਾਸ ਦੀ ਰੋਸ਼ਨੀ 'ਚ ਗੁਰੂ ਚਰਨਾਂ ਨਾਲ ਜੋੜਿਆ ਗਿਆ। ਕਾਰਜਕਾਰੀ ਹੈੱਡ ਗੰ੍ਥੀ ਭਾਈ ਜਸਬੀਰ ਸਿੰਘ ਵਲੋਂ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ ਗਏ ਅਤੇ ਸਮੂਹ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਅਤੇ ਪੰਥ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਜਥੇ. ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐਸਜੀਪੀਸੀ, ਮੈਨੇਜਰ ਸੁਰਜੀਤ ਸਿੰਘ ਕੌਲੀ, ਪਿ੍ਰਤਪਾਲ ਸਿੰਘ ਆਰਕੇ, ਮਨਜੀਤ ਸਿੰਘ ਐਸਕੇ, ਅਵਤਾਰ ਸਿੰਘ ਅਤੇ ਹੋਰ ਸੰਗਤਾਂ ਮੌਜੂਦ ਸਨ। ਇਸ ਮੌਕੇ ਪ੍ਰਸ਼ਾਸ਼ਨ ਵਲੋਂ ਇਹਤਿਹਾਤ ਵਜੋਂ ਗੁਰਦੁਆਰਾ ਸਾਹਿਬ ਵਿਖੇ ਪੁਲਿਸ ਤਾਇਨਾਤ ਕੀਤੀ ਗਈ ਸੀ ਤਾਂ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਮੌਕੇ 'ਤੇ ਹੀ ਨਜਿੱਠਿਆ ਜਾ ਸਕੇ।

Related Post