

ਘਨੌਰ ਪੁਲਿਸ ਨੇ 13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੀਤਾ ਇੱਕ ਕਾਬੂ ਘਨੌਰ, 7 ਜੂਨ : ਥਾਣਾ ਘਨੌਰ ਪੁਲਿਸ ਨੇ ਇੱਕ ਵਿਅਕਤੀ ਨੂੰ 13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਐਸ ਐਚ ਓ ਸਾਹਿਬ ਸਿੰਘ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿਡ ਅਲਾਮਦੀਪੁਰ ਵਿਖੇ ਮੌਜੂਦ ਸੀ। ਪਿੰਡ ਵਿੱਚ ਇੱਕ ਵਿਅਕਤੀ ਆਪਣੇ ਘਰ ਦੇ ਬਾਹਰ ਗਲੀ ਵਿੱਚ ਖੜ੍ਹਾ ਸੀ। ਜਦੋਂ ਉਸ ਨੇ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਉਹ ਕੈਨੀ ਚੁੱਕ ਕੇ ਭੱਜਣ ਲੱਗਾ ਤਾਂ ਪੁਲਿਸ ਨੇ ਉਸ ਉੱਤੇ ਸ਼ੱਕ ਹੋਣ ਤੇ ਉਸ ਨੂੰ ਕਾਬੂ ਕਰ ਲਿਆ ਜਦੋਂ ਪੁਲਿਸ ਨੇ ਕੈਨੀ ਨੂੰ ਚੈੱਕ ਕੀਤਾ ਤਾਂ ਉਸ ਵਿੱਚੋ 13 ਬੋਤਲਾ ਨਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਮਨਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਅਲੰਦੀਪੁਰ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।