ਥਾਣਾ ਘਨੌਰ ਨੇ ਕੀਤਾ ਦੋ ਜਣਿਆਂ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ
- by Jasbeer Singh
- August 20, 2024
ਥਾਣਾ ਘਨੌਰ ਨੇ ਕੀਤਾ ਦੋ ਜਣਿਆਂ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਘਨੌਰ, 20 ਅਗਸਤ () : ਥਾਣਾ ਘਨੌਰ ਦੀ ਪੁਲਸ ਨੇ ਸਿ਼ਕਾਇਤਕਰਤਾ ਗੁਰਵਿੰਦਰ ਕੋਰ ਪਤਨੀ ਜਤਿੰਦਰ ਸਿੰਘ ਵਾਸੀ ਪਿੰਡ ਹਰਪਾਲਪੁਰ ਥਾਣਾ ਖੇੜੀ ਗੰਡਿਆ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 115 (2), 127 (2), 3 (50, 316 (2), 85 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਤਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ, ਪਰਮਜੀਤ ਕੋਰ ਪਤਨੀ ਭੁਪਿੰਦਰ ਸਿੰਘ ਵਾਸੀਆਨ ਪਿੰਡ ਸੀਲ ਥਾਣਾ ਘਨੋਰ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਵਿੰਦਰ ਕੌਰ ਨੇ ਦੱਸਿਆ ਕਿ ਉਸਦਾ ਵਿਆਹ 13 ਦਸੰਬਰ 2014 ਨੂੰ ਜਤਿੰਦਰ ਸਿੰਘ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਹੀ ਉਪਰੋਕਤ ਵਿਅਕਤੀ ਉਸਨੂੰ ਹੋਰ ਦਾਜ ਲਈ ਤੰਗ ਪ੍ਰੇਸ਼ਾਨ ਤੇ ਕੁੱਟਮਾਰ ਕਰਨ ਲੱਗ ਪਏ। ਸਿ਼ਕਾਇਤਕਰਤਾ ਗੁਰਵਿੰਦਰ ਕੌਰ ਨੇ ਦਸਿਆ ਕਿ 31 ਜੁਲਾਈ ਨੂੰ ਉਪਰੋਕਤ ਵਿਅਕਤੀਆਂ ਨੇ ਉਸਦੀ ਕੁੱਟਮਾਰ ਕੀਤੀ ਅਤੇ ਉਸਦੇ ਦਾਜ ਦਾ ਸਮਾਨ ਵੀ ਉਪਰੋਕਤ ਵਿਅਕਤੀਆਂ ਦੇ ਕਬਜੇ ਵਿਚ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.