post

Jasbeer Singh

(Chief Editor)

Punjab

ਗਿਆਨੀ ਹਰਪ੍ਰੀਤ ਸਿੰਘ ਨੇ ਪੁੱਛਿਆ ਅਕਾਲੀ ਦਲ ਪ੍ਰਧਾਨ ਬਾਦਲ ਤੋਂ ਸਵਾਲ

post-img

ਗਿਆਨੀ ਹਰਪ੍ਰੀਤ ਸਿੰਘ ਨੇ ਪੁੱਛਿਆ ਅਕਾਲੀ ਦਲ ਪ੍ਰਧਾਨ ਬਾਦਲ ਤੋਂ ਸਵਾਲ ਅੰਮ੍ਰਿਤਸਰ, 7 ਫਰਵਰੀ 2026 : ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਵਾਲ ਪੁੱਛੇ ਜਾਣ ਬਾਰੇ ਮਾਮਲਾ ਸਾਹਮਣੇ ਆਇਆ ਹੈ। ਕੀ ਸਵਾਲ ਕੀਤੇ ਹਨ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਜੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਵਾਲ ਚੁੱਕਦਿਆਂ ਸਵਾਲ ਪੁੱਛੇ ਗਏ ਹਨ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਪੁੱਛਿਆ ਹੈ ਕਿ ਤੁਹਾਡੇ ਨਿੱਜੀ ਚੈਨਲ ਵੱਲੋਂ ਗੁਰਬਾਣੀ ਪ੍ਰਸਾਰਣ ਬਦਲੇ ਸ਼੍ਰੋਮਣੀ ਕਮੇਟੀ ਨੂੰ ਫੰਡ ਕਿਉਂ ਨਹੀਂ ਦਿੱਤਾ ਜਾ ਰਿਹਾ । ਗਿਆਨੀ ਹਰਪ੍ਰੀਤ ਸਿੰਘ ਨੇ ਨੇ ਆਖਿਆ ਹੈ ਕਿ ਸ਼੍ਰੋਮਣੀ ਕਮੇਟੀ ਨੇ ਨਿੱਜੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦੇ ਜੋ ਅਧਿਕਾਰ ਦਿੱਤੇ ਸਨ ਉਸ ਬਦਲੇ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਫੰਡ ਦਿੱਤੇ ਜਾਂਦੇ ਸਨ । ਭਾਵੇਂ ਇਸ ਰਕਮ ਨੂੰ ਸਿੱਖ ਹਲਕਿਆਂ ਵਿਚ ਨਿਗੂਣੀ ਮੰਨਿਆਂ ਜਾਂਦਾ ਸੀ। ਕਦੋਂ ਕਦੋਂ ਕਿੰਨੇ ਪੈਸੇ ਦਿੱਤੇ ਗਏ ਤੇ ਫਿਰ ਕਿਊਂ ਨਹੀਂ ਕਰਵਾਏ ਗਏ ਜਮ੍ਹਾਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਅਨੁਸਾਰ 2020-21 ਵਿਚ 2 ਕਰੋੜ 65 ਲੱਖ ਰੁਪਏ ਜਮ੍ਹਾਂ ਕਰਵਾਏ, 2021-21 ’ਚ 1 ਕਰੋੜ ਰੁਪਏ ਜਮ੍ਹਾਂ ਕਰਵਾਇਆ ਜਦਕਿ 2022-23 ’ਚ 2 ਕਰੋੜ 90 ਲੱਖ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ। ਇਸ ਤੋਂ ਬਾਅਦ ਨਿੱਜੀ ਚੈਨਲ ਵੱਲੋਂ ਕੋਈ ਵੀ ਪੈਸਾ ਜਮਾਂ ਨਹੀਂ ਕਰਵਾਇਆ ਗਿਆ। ਇਸ ਸਬੰਧੀ ਮੈਂ ਸ਼੍ਰੋਮਣੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਕੋਈ ਸਵਾਲ ਨਹੀਂ ਪੁੱਛਦਾ ਕਿਉਂਕਿ ਉਨ੍ਹਾਂ ਨੇ ਤਾਂ ਕਹਿ ਦਾ ਦਿੱਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਿਪਾਹੀ ਹਨ। ਪਰ ਕਮਾਂਡਰ ਭਾਵ ਸੁਖਬੀਰ ਬਾਦਲ ਨੂੰ ਪੁੱਛਣਾ ਚਾਹੁੰਦਾ ਹੈ ਕਿ ਪੈਸੇ ਜਮ੍ਹਾਂ ਕਿਉਂ ਨਹੀਂ ਕਰਵਾਏ ਜਾਂਦੇ ਹਨ ਜਦਕਿ ਗੁਰਬਾਣੀ ਦਾ ਪ੍ਰਸਾਰਣ ਅੱਜ ਵੀ ਚਲਦਾ ਹੈ।

Related Post

Instagram