
ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ : ਜਥੇਦਾਰ ਗਿਆਨੀ ਰਘਬੀਰ ਸਿੰਘ
- by Jasbeer Singh
- October 17, 2024

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ : ਜਥੇਦਾਰ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸਜੀਪੀਸੀ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ ਤਾਂ ਸਾਡੇ ਸਾਰਿਆਂ ਵਲੋਂ ਵੀ ਅਸਤੀਫਾ ਦਿੱਤਾ ਜਾਵੇਗਾ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਲਟੋਹਾ ਜਿਸਨੇ ਤਖਤਾਂ ਦੇ ਜਥੇਦਾਰਾਂ ਦੀਆਂ ਧੀਆਂ ਭੈਣਾਂ ਬਾਰੇ ਜੋ ਬਿਆਨ ਦਿੱਦਾ ਹੈ ਤੋਂ ਸਪੱਸ਼ਟ ਹੈ ਕਿ ਉਹ ਸਿੱਖ ਨਹੀਂ ਹੋ ਸਕਦਾ। ਦੱਸਣਯੋਗ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਿਰਸਾ ਸਿੰਘ ਵਲਟੋਹਾ ਦੇ ਵੱਲੋਂ ਸਵਾਲ ਚੁੱਕੇ ਜਾ ਰਹੇ ਸਨ, ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰਕੇ ਆਪਣਾ ਅਸਤੀਫਾ ਦੇਣਾ ਦੀ ਪੁਸ਼ਟੀ ਕੀਤੀ ਹੈ। ਦਰਅਸਲ ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਜਾਰੀ ਕਰਕੇ ਅਸਤੀਫੇ ਬਾਰੇ ਜਾਣਕਾਰੀ ਹਾਸਲ ਦਿੱਤੀ। ਉਨ੍ਹਾਂ ਵਿਰਸਾ ਸਿੰਘ ਵਲਟੋਹਾ ਵੱਲੋਂ ਨੀਵੇਂ ਪੱਧਰ ਦੀ ਬਿਆਨਬਾਜ਼ੀ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਲਟੋਹਾ ਵੱਲੋਂ ਉਨ੍ਹਾਂ ਦੇ ਖਿਲਾਫ ਬੇਬੁਨਿਆਦ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦੇ ਖਿਲਾਫ ਭਾਜਪਾ ਤੇ ਆਰ. ਐਸ. ਐਸ. ਦਾ ਦੱਲਾ ਵਰਗੇ ਨੀਚ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ। ਮੇਰੇ ਪਰਿਵਾਰ ਤੱਕ ਨੂੰ ਧਮਕੀਆਂ ਮਿਲ ਰਹੀਆਂ ਹਨ।
Related Post
Popular News
Hot Categories
Subscribe To Our Newsletter
No spam, notifications only about new products, updates.