
Patiala Birthday Cake News: ਜਨਮ ਦਿਨ ਵਾਲੀ ਰਾਤ ਬਣੀ ਕਾਲ, ਕੇਕ ਖਾਣ ਨਾਲ ਬੱਚੀ ਦੀ ਹੋਈ ਮੌਤ
- by Jasbeer Singh
- March 30, 2024

Patiala Birthday Cake News in punjabi: ਪਟਿਆਲਾ ਤੋਂ ਇਕ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਇਥੇ ਜਨਮ ਦਿਨ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਥਾਣਾ ਅਨਾਜ ਮੰਡੀ ਦੇ ਵਿੱਚ ਪੈਂਦੇ ਅਮਨ ਨਗਰ ਦੇ ਵਿੱਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਵਲੋਂ ਮਾਨਵੀ ਦੇ ਜਨਮ ਦਿਨ ਤੇ ਇਹ ਕੇਕ ਆਨਲਾਈਨ ਮੰਗਵਾਇਆ ਗਿਆ ਸੀ, ਜਿਸ ਨੂੰ ਖਾਣ ਤੋਂ ਬਾਅਦ ਉਸ ਨੇ ਦਮ ਤੋੜ ਦਿਤਾ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਿਚ ਸੋਗ ਦੀ ਲਹਿਰ ਪਾਈ ਗਈ ਹੈ। ਕੇਕ ਖਾਣ ਨਾਲ ਪਰਿਵਾਰਕ ਮੈਂਬਰਾਂ ਨੂੰ ਵੀ ਉਲਟੀਆਂ ਲੱਗ ਗਈਆਂ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।ਪਰਿਵਾਰ ਮੈਂਬਰਾਂ ਵਲੋਂ ਦਸਿਆ ਗਿਆ ਕਿ ਉਹਨਾਂ ਦੀ ਬੇਟੀ ਦੇ ਜਨਮ ਦਿਨ ਤੇ ਅਸੀਂ ਆਨਲਾਈਨ ਕੇਕ ਮੰਗਵਾਇਆ ਸੀ। ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬਿਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜ਼ਿਆਦਾ ਖਰਾਬ ਹੋਈ।ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਢਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਸਪਤਾਲ ‘ਚ ਡਾਕਟਰਾਂ ਵਲੋਂ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ।