post

Jasbeer Singh

(Chief Editor)

National

ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੂੰ ਧਮਕੀ ਭਰਿਆ ਮੈਸੇਜ ਭੇਜਣ ਵਾਲੀ ਕੁੜੀ ਨੂੰ ਕੀਤਾ ਦਿਮਾਗੀ ਹਾਲਤ ਠੀਕ ਨਾ ਹੋਣ ਦੇ

post-img

ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੂੰ ਧਮਕੀ ਭਰਿਆ ਮੈਸੇਜ ਭੇਜਣ ਵਾਲੀ ਕੁੜੀ ਨੂੰ ਕੀਤਾ ਦਿਮਾਗੀ ਹਾਲਤ ਠੀਕ ਨਾ ਹੋਣ ਦੇ ਚਲਦਿਆਂ ਰਿਹਾਅ ਮੁੰਬਈ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਮੈਸੇਜ ਭੇਜਣ ਦੇ ਦੋਸ਼ ‘ਚ ਗ੍ਰਿਫਤਾਰ ਲੜਕੀ ਨੂੰ ਮੁੰਬਈ ਪੁਲਸ ਨੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ । ਇਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਦੋਸ਼ੀ ਫਾਤਿਮਾ ਖਾਨ ਨੂੰ ਮੁੰਬਈ ਦੇ ਅੱਤਵਾਦ ਵਿਰੋਧੀ ਦਸਤੇ (ਏ. ਟੀ. ਐੱਸ.) ਨੇ ਉਲਹਾਸਨਗਰ ਪੁਲਸ ਨਾਲ ਸਾਂਝੇ ਆਪਰੇਸ਼ਨ ‘ਚ ਗ੍ਰਿਫਤਾਰ ਕੀਤਾ ਹੈ । ਉਸ ਨੂੰ ਪੁੱਛਗਿੱਛ ਲਈ ਮੁੰਬਈ ਲਿਆਂਦਾ ਗਿਆ ਅਤੇ ਬਾਅਦ ਵਿਚ ਐਤਵਾਰ ਨੂੰ ਛੱਡ ਦਿੱਤਾ ਗਿਆ । ਸ਼ਨੀਵਾਰ ਨੂੰ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਇਕ ਮੈਸੇਜ ਆਇਆ ਸੀ, ਜਿਸ ‘ਚ ਧਮਕੀ ਦਿੱਤੀ ਗਈ ਸੀ ਕਿ ਜੇਕਰ ਆਦਿਤਿਆਨਾਥ ਨੇ 10 ਦਿਨਾਂ ਦੇ ਅੰਦਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਤਾਂ ਉਨ੍ਹਾਂ ਦਾ ਵੀ ਨੇਤਾ ਬਾਬਾ ਸਿੱਦੀਕੀ ਵਾਂਗ ਕਤਲ ਕਰ ਦਿੱਤਾ ਜਾਵੇਗਾ । ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮੁੰਬਈ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ । ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਫਾਤਿਮਾ ਨੇ ਇਹ ਸੰਦੇਸ਼ ਭੇਜਿਆ ਸੀ । ਫਾਤਿਮਾ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਦੀ ਰਹਿਣ ਵਾਲੀ ਹੈ ਅਤੇ ਉਸਨੇ ਸੂਚਨਾ ਤਕਨਾਲੋਜੀ ਵਿੱਚ ਬੀਐਸਸੀ ਕੀਤੀ ਹੈ। ਉਸ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ । ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਅੱਤਵਾਦ ਵਿਰੋਧੀ ਦਸਤੇ ਦੀ ਟੀਮ ਦੋਸ਼ੀ ਲੜਕੀ ਤੋਂ ਵੀ ਪੁੱਛਗਿੱਛ ਕਰੇਗੀ । ਏ ਟੀ ਐਸ ਦੀ ਟੀਮ ਸੋਮਵਾਰ ਨੂੰ ਮੁੰਬਈ ਆਈ ਸੀ । ਏ ਟੀ ਐਸ ਦੀ ਟੀਮ ਉਸ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਜਾਣਕਾਰੀ ਦੀ ਵੀ ਜਾਂਚ ਕਰ ਰਹੀ ਹੈ । ਇਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਫਾਤਿਮਾ ਨੇ ਸੂਚਨਾ ਤਕਨਾਲੋਜੀ (ਆਈ. ਟੀ.) ‘ਚ ਬੀ. ਐੱਸ. ਸੀ. ਉਹ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ । ਉਸ ਦੇ ਪਿਤਾ ਲੱਕੜ ਦਾ ਕਾਰੋਬਾਰ ਕਰਦੇ ਹਨ। ਪੁਲਸ ਨੇ ਦੱਸਿਆ ਕਿ ਦੋਸ਼ੀ ਔਰਤ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ ।

Related Post