
ਜਨ ਹਿਤ ਸੰਮਤੀ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਦੇਣਾ ਸ਼ਲਾਘਾਯੋਗ ਉਪਰਾਲਾ : ਡੀ. ਐਸ. ਪੀ. ਕਰਨੈਲ ਸਿੰਘ
- by Jasbeer Singh
- May 9, 2024

ਪਟਿਆਲਾ, 9 ਮਈ (ਜਸਬੀਰ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਜਨ ਹਿਤ ਸੰਮਤੀ ਵਲੋਂ ਪ੍ਰਧਾਨ ਐਸ. ਕੇ. ਗੌਤਮ ਅਤੇ ਜਨਰਲ ਸਕੱਤਰ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਹੋਰ ਸਮੱਗਰੀ ਵੰਡਣ ਲਈ ਆਯੋਜਿਤ ਕੀਤੇ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਵਜੋਂ ਪਹੁੰਚੇ ਡੀ. ਐਸ. ਪੀ. ਟੈ੍ਰਫਿਕ ਕਰਨੈਲ ਸਿੰਘ ਨੇ ਕਿਹਾ ਕਿ ਜਨ ਹਿਤ ਸੰਮਤੀ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਸਮੇਂ ਸਮੇਂ ’ਤੇ ਲੋੜਵੰਦਾਂ ਦੀ ਮਦਦ ਹੁੰਦੀ ਰਹਿੰਦੀ ਹੈ ਤੇ ਲੋੜਵੰਦ ਆਪਣੀ ਜ਼ਰੂਰਤ ਨੂੰ ਪੂਰਾ ਵੀ ਕਰ ਲੈਂਦਾ ਹੈ, ਜਿਸ ਵਿਚ ਸਮਾਜ ਸੇਵਕਾਂ ਦਾ ਵੱਡਾ ਸਹਿਯੋਗ ਹੈ। ਉਨ੍ਹਾਂ ਕਿਹਾ ਕਿ ਜਨ ਹਿਤ ਸੰਮਤੀ ਵਲੋਂ ਪ੍ਰਧਾਨ ਐਸ. ਕੇ. ਗੌਤਮ ਅਤੇ ਜਨਰਲ ਸਕੱਤਰ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਪਟਿਆਲਾ ਸਹਿਰ ਦੇ ਪਾਰਕਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ, ਲੋੜਵੰਦ ਲੜਕੀਆਂ ਦੇ ਵਿਆਹ ਵਿਚ ਮਦਦ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਲੋੜਵੰਦਾਂ ਦੀ ਮਦਦ ਲਈ ਪੰਜ ਮੁਫ਼ਤ ਐਂਬੂਲੈਂਸ ਚਲਾਉਣੀਆਂ, ਰਾਜਿੰਦਰਾ ਹਸਪਤਾਲ ਵਿਚ ਲੋੜਵੰਦ ਮਰੀਜਾਂ ਲਈ ਵ੍ਹੀਲਚੇਅਰ, ਟਰਾਈਸਾਈਕਲ, ਮੁਫ਼ਤ ਦਵਾਈਆਂ ਦੇਣੀ ਸ਼ਲਾਘਾਯੋਗ ਹੈ। ਇਸ ਮੌਕੇ ਆਯੋਜਿਤ ਸਮਾਗਮ ਦੀ ਪ੍ਰਧਾਨਗੀ ਪ੍ਰੀਤਮੋਹਨ ਸਿੰਘ ਯੂ. ਐਸ. ਏ. ਅਤੇ ਇੰਸ. ਜੋਗਿੰਦਰ ਸਿੰਘ ਜ਼ਿਲਾ ਇੰਚਾਰਜ ਟੈ੍ਰਫਿਕ ਪਟਿਆਲਾ ਨੇ ਕੀਤੀ ਜਦੋਂ ਕਿ ਪ੍ਰੋਗਰਾਮ ਦਾ ਉਦਘਾਟਨ ਡਾ. ਅੰਜਨਾ ਗੁਪਤਾ ਰਿਟਾਇਰਡ ਸੀ. ਐਮ. ਓ. ਅਤੇ ਅਮਰਜੀਤ ਕੌਰ ਸਾਹੀਵਾਲ ਨੇ ਕਰਦਿਆਂ ਕਿਹਾ ਕਿ ਸੰਮਤੀ ਵਰਗੀ ਸਮਾਜ ਸੇਵੀ ਸੰਸਥਾ ਤੋਂ ਸੇਧ ਲੈ ਕੇ ਹੋਰਨਾਂ ਸੰਸਥਾਵਾਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਜਨ ਹਿਤ ਸੰਮਤੀ ਦੇ ਪ੍ਰਧਾਨ ਐਸ. ਕੇ. ਗੌਤਮ ਅਤੇ ਜਨਰਲ ਸਕੱਤਰ ਵਿਨੋਦ ਸ਼ਰਮਾ ਵਲੋਂ ਸਮੁੱਚੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਿਹਾ ਗਿਆ ਕਿ ਉਨ੍ਹਾਂ ਦੀ ਸੰਸਥਾ ਹਮੇਸ਼ਾਂ ਲੋਕ ਭਲਾਈ ਦੇ ਕਾਰਜਾਂ ਲਈ ਹਰ ਸੰਭਵ ਮਦਦ ਕਰਦੀ ਰਹੇਗੀ।