July 6, 2024 01:01:44
post

Jasbeer Singh

(Chief Editor)

Business

Gold-Silver Rate in Punjab: ਸੋਨੇ -ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ, ਚੈੱਕ ਕਰੋ 10 ਗ੍ਰਾਮ ਸੋਨੇ ਦਾ ਰੇਟ

post-img

Gold-Silver Price Today: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ਹੈ। ਇਨ੍ਹਾਂ ਕੀਮਤਾਂ ‘ਚ ਅੱਜ ਵੀ ਬਦਲਾਅ ਦੇਖਣ ਨੂੰ ਮਿਲਿਆ ਹੈ। ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 57,340 ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 57,350 ਰੁਪਏ ਸੀ। ਦੂਜੀ ਤਰਫ ਚਾਂਦੀ ਦੀ ਕੀਮਤਾਂ ‘ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਅੱਜ 1 ਕਿਲੋਗ੍ਰਾਮ ਚਾਂਦੀ ਦੀ ਕੀਮਤ 75,400 ਹੈ। ਜੋ ਕੱਲ੍ਹ 75,500 ਰੁਪਏ ਹੀ ਸੀ।22 ਕੈਰੇਟ ਸੋਨੇ ਦੀ ਕੀਮਤ ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ ‘ਚ ਸੋਨੇ ਦੀਆਂ ਕੀਮਤਾਂ ‘ਚ ਕਮੀ ਆਈ ਹੈ। ਅੱਜ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 57,490 ਰੁਪਏ ‘ਤੇ ਚੱਲ ਰਿਹਾ ਹੈ। ਜੋ ਕਿ ਕੱਲ੍ਹ 57,500 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 45,992 ਰੁਪਏ ਹੈ। ਜੋ ਕੱਲ੍ਹ ਵੀ 46,000 ਰੁਪਏ ਸੀ।24 ਕੈਰੇਟ ਸੋਨੇ ਦੀ ਕੀਮਤ ਅੱਜ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 62,700 ਰੁਪਏ ‘ਤੇ ਚੱਲ ਰਿਹਾ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 62,710 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 50,160 ਰੁਪਏ ਹੈ। ਜੋ ਕੀ ਕੱਲ੍ਹ 50,168 ਰੁਪਏ ਸੀ।ਚਾਂਦੀ ਦੇ ਰੇਟ ਚੰਡੀਗੜ੍ਹ ‘ਚ ਵੀ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਭਾਰਤੀ ਬਾਜ਼ਾਰ ‘ਚ 1 ਗ੍ਰਾਮ ਚਾਂਦੀ ਦੀ ਕੀਮਤ 75.40 ਰੁਪਏ ਹੈ। ਜੋ ਕਿ ਕੱਲ੍ਹ 75.50 ਰੁਪਏ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 754 ਰੁਪਏ ‘ਤੇ ਚੱਲ ਰਹੀ ਹੈ।ਇੰਝ ਕਰੋ ਸੋਨੇ ਦੀ ਸ਼ੁੱਧਤਾ ਦੀ ਜਾਂਚ ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ‘ਤੇ 999, 23 ਕੈਰੇਟ ‘ਤੇ 958, 22 ਕੈਰੇਟ ‘ਤੇ 916, 21 ਕੈਰੇਟ ‘ਤੇ 875 ਅਤੇ 18 ਕੈਰੇਟ ‘ਤੇ 750 ਰੁਪਏ। ਜ਼ਿਆਦਾਤਰ ਸੋਨਾ 22 ਕੈਰੇਟ ‘ਚ ਵਿਕਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦਾ ਵੀ ਇਸਤੇਮਾਲ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

Related Post