post

Jasbeer Singh

(Chief Editor)

National

ਸਰਕਾਰ ਵੱਲੋਂ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਮਨਾਉਣ ਦਾ ਐਲਾਨ

post-img

ਸਰਕਾਰ ਵੱਲੋਂ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਮਨਾਉਣ ਦਾ ਐਲਾਨ ਨਵੀਂ ਦਿੱਲੀ, : ਸਰਕਾਰ ਨੇ ਐਮਰਜੈਂਸੀ ਦੇ ਸਮੇਂ ਦੌਰਾਨ ਅਣਮਨੁੱਖੀ ਦੁੱਖ ਝੱਲਣ ਵਾਲੇ ਲੋਕਾਂ ਦੇ ‘ਅਹਿਮ ਯੋਗਦਾਨ’ ਦੀ ਯਾਦ ਵਿੱਚ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦਿਨ 1975 ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਵੱਲੋਂ 1975 ਵਿੱਚ ਐਲਾਨੀ ਗਈ ਐਮਰਜੈਂਸੀ ਨੂੰ ਭਾਰਤੀ ਇਤਿਹਾਸ ਦਾ ਕਾਲਾ ਦੌਰ ਦੱਸਿਆ ਹੈ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ‘ਸੰਵਿਧਾਨ ਹੱਤਿਆ ਦਿਵਸ’ ਮਨਾਉਣ ਨਾਲ ਹਰ ਭਾਰਤੀ ਵਿੱਚ ਵਿਅਕਤੀਗਤ ਆਜ਼ਾਦੀ ਅਤੇ ਲੋਕਤੰਤਰ ਦੀ ਰਾਖੀ ਦੀ ਅਮਰ ਲਾਟ ਬਲਦੀ ਰਹੇਗੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅੱਜ ਜਾਰੀ ਇੱਕ ਗਜ਼ਟ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ 25 ਜੂਨ 1975 ਨੂੰ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ‘ਉਸ ਵੇਲੇ ਦੀ ਸਰਕਾਰ ਨੇ ਸੱਤਾ ਦੀ ਦੁਰਵਰਤੋਂ ਕੀਤੀ ਅਤੇ ਭਾਰਤੀਆਂ ’ਤੇ ਵਧੀਕੀਆਂ ਅਤੇ ਅਤਿਆਚਾਰ ਕੀਤੇ ਗਏ।’ ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਦੇ ਲੋਕਾਂ ਨੂੰ ਸੰਵਿਧਾਨ ਤੇ ਇਸ ਦੇ ਲੋਕਤੰਤਰ ’ਤੇ ਪੂਰਾ ਵਿਸ਼ਵਾਸ ਹੈ।

Related Post