ਸਰਕਾਰ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਚੀਮਾ ਚੰਡੀਗੜ੍ਹ, 22 ਦਸੰਬਰ 2025 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਲ 2025 ਨੂੰਮਜ਼ਬੂਤਵਿੱਤੀ ਪ੍ਰਬੰਧਨ, ਬੁਨਿਆਦੀ ਢਾਂਚਾ ਨਿਵੇਸ਼ ਤੇ ਕ੍ਰਾਂਤੀਕਾਰੀ ਡਿਜੀਟਲ ਸੁਧਾਰਾਂ ਵਾਲਾ ਸਾਲ ਦੱਸਿਆ ਹੈ। ਵਿੱਤ ਵਿਭਾਗ ਹੁਣ ਸਿਰਫ਼ ਫੰਡ ਵੰਡਣ ਵਾਲਾ ਵਿਭਾਗ ਨਹੀਂ ਰਿਹਾ ਸਗੋਂ ਬਣ ਗਿਆ ਹੈ ਨਵੀਨਤਾ ਦਾ ਸੰਚਾਲਕ ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਹੁਣ ਸਿਰਫ਼ ਫੰਡ ਵੰਡਣ ਵਾਲਾ ਵਿਭਾਗ ਨਹੀਂ ਰਿਹਾ, ਸਗੋਂ ਨਵੀਨਤਾ ਦਾ ਸੰਚਾਲਕ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਚਾਹੇ ਹੜ੍ਹਾਂ ਕਾਰਨ ਫ਼ਸਲਾਂ ਦੇ ਖ਼ਰਾਬੇ ਲਈ ਕਿਸਾਨਾਂ ਨੂੰ ਦਿੱਤੇ ਗਏ 968 ਕਰੋੜ ਰੁਪਏ ਦੇਣ ਦਾ ਸਵਾਲ ਹੋਵੇ ਜਾਂ ਫਿਰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ (ਪੀ. ਐੱਸ. ਸੀ. ਐੱਫ. ਸੀ) ਦੇ ,ਕਰਜ਼ਾ ਮੁਆਫ਼ੀ ਪ੍ਰੋਗਰਾਮ ਅਧੀਨ 4,650 ਲਾਭਪਾਤਰੀਆਂ ਦੀ ਕਰਜ਼ਾ ਮੁਆਫ਼ੀ ਦਾ, ਸਰਕਾਰ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ । ਸਰਕਾਰ ਨੇ `ਰੰਗਲਾ ਪੰਜਾਬ ਵਿਕਾਸ ਯੋਜਨਾ` ਤਹਿਤ 292 ਕਰੋੜ ਰੁਪਏ ਜਾਰੀ ਕੀਤੇ ਹਨ : ਵਿੱਤ ਮੰਤਰੀ ਉਨਾਂ ਕਿਹਾ ਕਿ ਸਰਕਾਰ ਨੇ `ਰੰਗਲਾ ਪੰਜਾਬ ਵਿਕਾਸ ਯੋਜਨਾ` ਤਹਿਤ 292 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਸਾਲ 5,338 ਕਰੋੜ ਰੁਪਏ ਦੀ ਲਾਗਤ ਨਾਲ 2,832 ਕਿਲੋਮੀਟਰ ਪਲਾਨ ਸੜਕਾਂ ਅਤੇ 7,767 ਕਿਲੋਮੀਟਰ ਲਿੰਕ ਸੜਕਾਂ ਬਣਾਈਆਂ ਗਈਆਂ। ਇਸ ਦੇ ਨਾਲ ਹੀ ਮੰਡੀ ਬੋਰਡ ਵੱਲੋਂ 4,275 ਕਰੋੜ ਰੁਪਏ ਦੇ ਨਿਵੇਸ਼ ਨਾਲ 12,361 ਕਿਲੋਮੀਟਰ ਨਵੀਆਂ ਪੇਂਡੂ ਲਿੰਕ ਸੜਕਾਂ ਬਣਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਤੰਦਰੁਸਤ ਸਿਹਤ ਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਭਰ `ਚ ਵਿਸ਼ਵ ਪੱਧਰੀ ਖੇਡ ਮੈਦਾਨਾਂ ਦੀ ਉਸਾਰੀ ਵਾਸਤੇ 500 ਕਰੋੜ ਰੁਪਏ ਰੱਖੇ ਗਏ ਹਨ।
