
ਸਰਕਾਰ ਮੁੱਢਲੀ ਸਿਹਤ ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਮਜ਼ਬੂਤ ਕਰਨ ਲਈ ਵਚਨਬੱਧ: ਨੱਢਾ
- by Jasbeer Singh
- October 8, 2024

ਸਰਕਾਰ ਮੁੱਢਲੀ ਸਿਹਤ ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਮਜ਼ਬੂਤ ਕਰਨ ਲਈ ਵਚਨਬੱਧ: ਨੱਢਾ ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਅੱਜ ਕਿਹਾ ਕਿ ਭਾਰਤ ਦੀ ਸਿਹਤ ਪ੍ਰਣਾਲੀ ਵਿਸ਼ਵਵਿਆਪੀ ਸਿਹਤ ਕਵਰੇਜ ਪ੍ਰਾਪਤ ਕਰਨ ਲਈ ਪੂਰੀ ਸਰਕਾਰ ਅਤੇ ਪੂਰੇ ਸਮਾਜ ਦੇ ਦ੍ਰਿਸ਼ਟੀਕੋਣ ਨੂੰ ਅਪਣਾਉਂਦੀ ਹੈ, ਜਿਸ ਵਿੱਚ ਮੁੱਢਲੀ ਸਿਹਤ ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਉਹ ਇੱਥੇ ਵਿਸ਼ਵ ਸਿਹਤ ਸੰਸਥਾ ਦੇ ਦੱਖਣ-ਪੂਰਬੀ ਏਸ਼ੀਆ ਖੇਤਰ (ਐੱਸਈਏਆਰਓ) ਦੇ 77ਵੇਂ ਸੈਸ਼ਨ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਿਹਤ ਕਵਰੇਜ ਮੁਹੱਈਆ ਕਰਨ ਦੀ ਵਚਨਬੱਧਤਾ ਮੁਤਾਬਕ, ਕੇਂਦਰ ਸਰਕਾਰ ਨੇ ਦੁਨੀਆ ਦੀ ਸਭ ਤੋਂ ਵੱਡੀ ਜਨਤਕ ਤੌਰ ’ਤੇ ਫੰਡਿਡ ਸਿਹਤ ਅਸ਼ੌਰੈਂਸ ਸਕੀਮ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ-ਜਨ ਆਰੋਗਿਆ ਯੋਜਨਾ (ਏਬੀ ਪੀਐੱਮ-ਜੇਏਵਾਈ) ਸ਼ੁਰੂ ਕੀਤੀ ਹੈ। ਇਸ ਯੋਜਨਾ ਅਧੀਨ 12 ਕਰੋੜ ਤੋਂ ਜ਼ਿਆਦਾ ਪਰਿਵਾਰ ਸ਼ਾਮਲ ਹਨ।