
ਭ੍ਰਿਸ਼ਟਾਚਾਰ ਵਿਚ ਸ਼ਾਮਲ 52 ਪੁਲਸ ਅਧਿਕਾਰੀਆਂ ਨੂੰ ਕੀਤਾ ਸਰਕਾਰ ਨੇ ਬਰਖਾਸਤ
- by Jasbeer Singh
- February 19, 2025

ਭ੍ਰਿਸ਼ਟਾਚਾਰ ਵਿਚ ਸ਼ਾਮਲ 52 ਪੁਲਸ ਅਧਿਕਾਰੀਆਂ ਨੂੰ ਕੀਤਾ ਸਰਕਾਰ ਨੇ ਬਰਖਾਸਤ ਚੰਡੀਗੜ੍ਹ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ `ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਸ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ, ਮੁਕਤਸਰ ਦੇ ਡੀ. ਸੀ. ਨੂੰ ਮੁਅੱਤਲ ਕਰ ਦਿੱਤਾ ਗਿਆ ਸੀ । ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ । ਦੱਸਣਯੋਗ ਹੈ ਕਿ ਜਿਸ ਦਿਨ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰ ਰਹੇ ਹਨ ਦੇ ਦਿਸ਼ਾ ਨਿਰਦੇਸ਼ਾਂ ਤੇ ਚੌਕਸੀ ਵਿਭਾਗ ਵਲੋਂ ਵੱਖ ਵੱਖ ਥਾਵਾਂ ਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਕਾਬੂ ਕੀਤਾ ਹੈ ਤੇ ਉਨ੍ਹਾਂ ਖਿਲਾਫ਼ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ, ਜਿਸਦੇ ਚਲਦਿਆਂ ਹੋਇਆਂ ਹੀ ਅੱਜ ਪੁਲਸ ਵਿਭਾਗ ਵਿਚ 52 ਪੁਲਸ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਵਿਚ ਸ਼ਾਮਲ ਪਾਏ ਜਾਣ ਤੇ ਬਰਖਾਸਤ ਕਰ ਦਿੱਤਾ ਗਿਆ ਹੈ ।