post

Admin

(Chief Editor)

Punjab

ਠੰਢ ਦੇ ਮੱਦੇਨਜ਼ਰ ਸਰਕਾਰ ਨੇ ਕੀਤਾ ਸਕੂਲਾਂ ਦੀਆਂ ਛੁੱਟੀਆਂ ਦੇ ਸਮੇਂ ਵਿਚ ਵਾਧਾ

post-img

ਠੰਢ ਦੇ ਮੱਦੇਨਜ਼ਰ ਸਰਕਾਰ ਨੇ ਕੀਤਾ ਸਕੂਲਾਂ ਦੀਆਂ ਛੁੱਟੀਆਂ ਦੇ ਸਮੇਂ ਵਿਚ ਵਾਧਾ ਚੰਡੀਗੜ੍ਹ, 7 ਜਨਵਰੀ 2026 : ਪੰਜਾਬ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ । ਜਿਸ ਨਾਲ ਹੁਣ 14 ਜਨਵਰੀ ਨੂੰ ਸਕੂਲ ਖੁੱਲ੍ਹਣਗੇ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੱਤੀ ਹੈ । ਸਿੱਖਿਆ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ । ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ ।

Related Post

Instagram