ਸਰਕਾਰ ਪੁਲਸ ਅਤੇ ਸਰਕਾਰੀ ਮਸ਼ੀਨਰੀ ਦੀ ਕਰ ਰਹੀ ਹੈ ਦੁਰਵਰਤੋਂ : ਰਾਜਾ ਵੜਿੰਗ
- by Jasbeer Singh
- December 5, 2025
ਸਰਕਾਰ ਪੁਲਸ ਅਤੇ ਸਰਕਾਰੀ ਮਸ਼ੀਨਰੀ ਦੀ ਕਰ ਰਹੀ ਹੈ ਦੁਰਵਰਤੋਂ : ਰਾਜਾ ਵੜਿੰਗ ਪੰਜਾਬ, 5 ਦਸੰਬਰ 2025 : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਸੱਤਾਧਾਰੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਆਖਿਆ ਕਿ ਸਰਕਾਰ ਪੁਲਸ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ। ਸੱਤਾ ਧਿਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾਉਣ ਲਈ ਤਾਕਤ ਦੀ ਦੁਰਵਰਤੋਂ ਕੀਤੀ ਹੈ ਰਾਜਾ ਵੜਿੰਗ ਨੇ ਕਿਹਾ ਕਿ ਸੱਤਾ ਧਿਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾਉਣ ਲਈ ਤਾਕਤ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਜਿ਼ਆਦਾਤਰ ਕਾਂਗਰਸੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਵਿਚ ਸਫਲ ਰਹੇ। ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਇੱਕ ਕਾਂਗਰਸੀ ਆਗੂ ਦੀ ਪਤਨੀ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੀ ਸੀ, ਜਿਸ ਨੂੰ ਇਲਾਕੇ ਦੇ ਐਸ. ਐਚ. ਓ. ਨੇ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਘੁੰਮਾਇਆ। ਇਸ ਦੌਰਾਨ ਉਸਨੂੰ ਪੂਰੀ ਰਾਤ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿਚ ਰੱਖਿਆ। ਉਨ੍ਹਾਂ ਕਿਹਾ ਕਿ ਇੱਕ ਵੀ ਪੁਲਸ ਅਧਿਕਾਰੀ ਫਿਰ ਭਾਵੇਂ ਐਸ. ਐਸ. ਪੀ., ਐਸ. ਪੀ., ਡੀ. ਐਸ. ਪੀ. ਜਾਂ ਐਸ. ਐਚ. ਓ. ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ । ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਵਿਗੜ ਰਹੀ ਹੈ। ਪੰਜਾਬ ਭਰ ਅੰਦਰ ਕੈਮਰਿਆਂ ਵਿਚ ਸਭ ਕੁਝ ਕੈਦ ਹੋ ਰਿਹਾ ਹੈ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਭਰ ਅੰਦਰ ਕੈਮਰਿਆਂ ਵਿਚ ਸਭ ਕੁਝ ਕੈਦ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਸਿਰਫ ਘਬਰਾਹਟ ਅਤੇ ਨਿਰਾਸ਼ਾ ਦੀ ਭਾਵਨਾ ਹੈ ਕਿਉਂਕਿ ਉਨ੍ਹਾਂ ਦਾ ਸਮਰਥਨ ਘੱਟ ਰਿਹਾ ਹੈ। ਰਾਜਾ ਵੜਿੰਗ ਨੇ ਪਟਿਆਲਾ ਪੁਲਿਸ ਦੇ ਵੱਡੇ ਪੱਧਰ ‘ਤੇ ਚੱਲ ਰਹੇ ਕਥਿਤ ਆਡੀਓ ਕਲਿੱਪ, ਜਿਸ ਵਿਚ ਕੁਝ ਅਧਿਕਾਰੀ ਕਥਿਤ ਤੌਰ ‘ਤੇ ਚਰਚਾ ਕਰ ਰਹੇ ਹਨ ਕਿ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਕਿਵੇਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਆਡੀਓ ਕਲਿੱਪ ਵਿਚ ਜੋ ਚਰਚਾ ਕੀਤੀ ਜਾ ਰਹੀ ਸੀ, ਉਹ ਪਹਿਲਾਂ ਹੀ ਪੂਰੇ ਪੰਜਾਬ ਵਿਚ ਹੋ ਰਿਹਾ ਹੈ।
