post

Jasbeer Singh

(Chief Editor)

Sports

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਸਰਕਲ ਸਟਾਈਲ ਕੱਬਡੀ ਵਿੱਚ ਹਾਸਲ ਕੀਤਾ ਦੂਜਾ ਸਥਾਨ

post-img

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਸਰਕਲ ਸਟਾਈਲ ਕੱਬਡੀ ਵਿੱਚ ਹਾਸਲ ਕੀਤਾ ਦੂਜਾ ਸਥਾਨ ਪਟਿਆਲਾ,  9 ਅਕਤੂਬਰ 2025 : ਜ਼ੋਨ ਪਟਿਆਲਾ-2 ਦਾ ਸਰਕਲ ਸਟਾਈਲ ਕੱਬਡੀ ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ ਜੀ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਕਰਵਾਇਆ ਗਿਆ । ਟੂਰਨਾਮੈਂਟ ਦੌਰਾਨ ਬਹੁਤ ਸ਼ਾਨਦਾਰ ਮੁਕਾਬਲੇ ਹੋਏ । ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੰਡਰ-14 ਲੜਕੀਆ ਦੀ ਸਰਕਲ ਸਟਾਈਲ ਕੱਬਡੀ ਟੀਮ ਨੇ ਸ੍ਰੀਮਤੀ ਮਮਤਾ ਰਾਣੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ) ਦੀ ਅਗਵਾਈ ਵਿੱਚ ਇਸ ਟੂਰਨਾਮੈਂਟ ਵਿੱਚ ਭਾਗ ਲਿਆ । ਸਕੂਲ ਦੀ ਅੰਡਰ-14 ਲੜਕੀਆ ਦੀ ਸਰਕਲ ਸਟਾਈਲ ਕੱਬਡੀ ਟੀਮ ਵਿੱਚ ਮਮਤਾ ਕੁਮਾਰੀ ਅਵਸਥੀ ਪੁੱਤਰੀ ਰਾਜੂ, ਪਾਇਲ ਪੁੱਤਰੀ ਰਾਜੇਸ਼ ਕੁਮਾਰ, ਨੰਦਨੀ ਪੁੱਤਰੀ ਬਾਬੂ ਰਾਮ, ਨਿਸ਼ਾ ਪੁੱਤਰੀ ਰਮੇਸ਼ ਕੁਮਾਰ, ਚੰਚਲ ਪੁੱਤਰੀ ਰਾਮਦੀਨ, ਰੁਪਿੰਦਰ ਕੌਰ ਪੁੱਤਰੀ ਹਿਮਤ ਸਿੰਘ, ਸ਼ਿਵਾਨੀ ਪੁੱਤਰੀ ਰਾਧੇ ਸ਼ਾਮ, ਬਲਜੋਤ ਕੌਰ ਪੁੱਤਰੀ ਜਗਵੰਤ ਸਿੰਘ, ਪ੍ਰਗਯਾ ਪੁੱਤਰੀ ਰਾਮ ਪਾਲ ਅਤੇ ਮੁਸਕਾਨ ਯਾਦਵ ਪੁੱਤਰੀ ਰਾਜੇਸ਼ ਯਾਦਵ ਸ਼ਾਮਲ ਸਨ । ਸਕੂਲ ਦੀ ਅੰਡਰ-14 ਲੜਕੀਆ ਦੀ ਸਰਕਲ ਸਟਾਈਲ ਕੱਬਡੀ ਟੀਮ ਨੇ ਜ਼ੋਨਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕੀਤਾ । ਮਮਤਾ ਰਾਣੀ ਨੇ ਕਿਹਾ ਕਿ ਸਕੂਲ ਦੀ ਸਰਕਲ ਸਟਾਈਲ ਕੱਬਡੀ ਟੀਮ ਨੇ ਪੂਰੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਮਮਤਾ ਰਾਣੀ ਨੇ ਕਿਹਾ ਕਿ ਉਹ ਹਮੇਸ਼ਾਂ ਕੋਸ਼ਿਸ਼ ਕਰਦੇ ਹਨ ਕਿ ਉਹਨਾਂ ਦੇ ਸਕੂਲ ਦੀ ਹਰ ਕੁੜੀ ਕਿਸੇ ਨਾ ਕਿਸੇ ਖੇਡ ਵਿੱਚ ਜ਼ਰੂਰ ਭਾਗ ਲਵੇ, ਜਿਸ ਨਾਲ ਉਹਨਾਂ ਵਿੱਚ ਆਤਮ-ਵਿਸ਼ਵਾਸ਼ ਦੀ ਭਾਵਨਾ ਪੈਦਾ ਹੋਵੇ । ਰਵਿੰਦਰਪਾਲ ਕੌਰ (ਸਕੂਲ ਇੰਚਾਰਜ) ਨੇ ਮਮਤਾ ਰਾਣੀ ਅਤੇ ਸਮੂਹ ਸਰਕਲ ਸਟਾਈਲ ਕੱਬਡੀ ਟੀਮ ਨੂੰ ਇਸ ਸਫਲਤਾ ਤੇ ਵਧਾਈ ਦਿਤੀ । ਰਵਿੰਦਰਪਾਲ ਕੌਰ ਨੇ ਕਿਹਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਵੀ ਜੀਵਨ ਵਿੱਚ ਬਹੁਤ ਮਹੱਤਵ ਹੈ । ਇਸ ਮੌਕੇ ਅਨੀਤਾ ਸ਼ਰਮਾ (ਹਿੰਦੀ ਮਿਸਟ੍ਰੈਸ), ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ), ਸ੍ਰੀਮਤੀ ਲੀਨਾ (ਸ. ਸ. ਮਿਸਟ੍ਰੈਸ) ਅਤੇ ਮੀਨੂੰ ਯਾਦਵ (ਸਾਇੰਸ ਮਿਸਟ੍ਰੈਸ) ਮੋਜੂਦ ਸਨ ।

Related Post