 
                                             ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਵਾਲੀਬਾਲ ਵਿੱਚ ਜਿੱਤਿਆ ਸਿਲਵਰ ਮੈਡਲ
- by Jasbeer Singh
- October 6, 2025
 
                              ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਵਾਲੀਬਾਲ ਵਿੱਚ ਜਿੱਤਿਆ ਸਿਲਵਰ ਮੈਡਲ ਪਟਿਆਲਾ, 6 ਅਕਤੂਬਰ 2025 : ਜ਼ੋਨ ਪਟਿਆਲਾ-2 ਦਾ ਵਾਲੀਬਾਲ ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਕਰਵਾਇਆ ਗਿਆ । ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ । ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੰਡਰ-14 ਲੜਕੀਆ ਦੀ ਵਾਲੀਬਾਲ ਟੀਮ ਨੇ ਮਮਤਾ ਰਾਣੀ ਜੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ) ਦੀ ਅਗਵਾਈ ਵਿੱਚ ਇਸ ਟੂਰਨਾਮੈਂਟ ਵਿੱਚ ਭਾਗ ਲਿਆ । ਸਕੂਲ ਦੀ ਅੰਡਰ-14 ਲੜਕੀਆਂ ਦੀ ਵਾਲੀਬਾਲ ਟੀਮ ਵਿੱਚ ਜਸਮੀਨ ਕੌਰ, ਆਂਚਲ, ਆਰੂਸ਼ੀ, ਜਸਮੀਤ ਕੌਰ, ਲਵਨਪ੍ਰੀਤ ਕੌਰ, ਮੁਨਾਲੀ ਕੁਮਾਰੀ , ਨੰਦਨੀ, ਪ੍ਰੀਤੀ ਕੁਮਾਰੀ, ਸੰਧਿਆ, ਸਨੇਹਾ, ਅਨਮ ਬੀ ਅਤੇ ਜਸਮੀਨ ਕੌਰ ਸ਼ਾਮਲ ਸਨ। ਸਕੂਲ ਦੀ ਅੰਡਰ-14 ਲੜਕੀਆ ਦੀ ਵਾਲੀਬਾਲ ਟੀਮ ਨੇ ਜ਼ੋਨਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿਲਵਰ ਮੈਡਲ ਹਾਸਲ ਕੀਤਾ । ਮਮਤਾ ਰਾਣੀ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੀ ਵਾਲੀਬਾਲ ਟੀਮ ਨੇ ਪਹਿਲੀ ਵਾਰ ਜ਼ੋਨਲ ਵਾਲੀਬਾਲ ਟੂਰਨਾਮੈਂਟ ਵਿੱਚ ਭਾਗ ਲਿਆ ਹੈ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਉਹਨਾਂ ਦੀ ਟੀਮ ਵਿੱਚ ਤਜ਼ਰਬੇ ਦੀ ਕਮੀ ਹੈ ਪਰ ਇਸ ਟੂਰਨਾਮੈਂਟ ਤੋਂ ਉਹਨਾਂ ਦੀ ਟੀਮ ਨੂੰ ਬਹੁਤ ਕੁੱਝ ਸਿਖਣ ਨੂੰ ਮਿਲਿਆ ਹੈ । ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਅਗਲੇ ਸਾਲ ਉਹਨਾਂ ਦੀ ਟੀਮ ਗੋਲਡ ਮੈਡਲ ਹਾਸਲ ਕਰੇਗੀ । ਸ੍ਰੀਮਤੀ ਰਵਿੰਦਰਪਾਲ ਕੌਰ ਜੀ (ਸਕੂਲ ਇੰਚਾਰਜ) ਨੇ ਕਿਹਾ ਕਿ ਉਹਨਾਂ ਦੇ ਸਕੂਲ ਦੇ ਖਿਡਾਰੀ ਮਮਤਾ ਰਾਣੀ ਦੀ ਅਗਵਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਵੱਖ-ਵੱਖ ਖੇਡਾਂ ਵਿੱਚ ਮੈਡਲ ਪ੍ਰਾਪਤ ਕਰ ਰਹੇ ਹਨ । ਰਵਿੰਦਰਪਾਲ ਕੌਰ (ਸਕੂਲ ਇੰਚਾਰਜ) ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਸ੍ਰੀਮਤੀ ਮਮਤਾ ਰਾਣੀ ਉਹਨਾਂ ਦੇ ਸਕੂਲ ਦੇ ਅਧਿਆਪਕ ਹਨ । ਇਸ ਮੌਕੇ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ), ਸ੍ਰੀਮਤੀ ਅਨੀਤਾ ਸ਼ਰਮਾ (ਹਿੰਦੀ ਮਿਸਟ੍ਰੈਸ), ਸ੍ਰੀਮਤੀ ਲੀਨਾ (ਸ. ਸ. ਮਿਸਟ੍ਰੈਸ) ਅਤੇ ਸ੍ਰੀਮਤੀ ਮੀਨੂੰ ਯਾਦਵ (ਸਾਇੰਸ ਮਿਸਟ੍ਰੈਸ) ਮੋਜੂਦ ਸਨ ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     