
ਸਰਕਾਰ ਕੰਗਣਾ ਰਣੌਤ ਦੀ ਐਮਰਜੈਂਸੀ ਫਿਲਮ ’ਤੇ ਰੋਕ ਲਗਾਵੇ : ਪ੍ਰੋ. ਬਡੂੰਗਰ
- by Jasbeer Singh
- January 16, 2025

ਸਰਕਾਰ ਕੰਗਣਾ ਰਣੌਤ ਦੀ ਐਮਰਜੈਂਸੀ ਫਿਲਮ ’ਤੇ ਰੋਕ ਲਗਾਵੇ : ਪ੍ਰੋ. ਬਡੂੰਗਰ 1984 ’ਚ ਵਾਪਰੇ ਦੁਖਾਂਤ ’ਚ ਸਿੱਖ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲ ਸਕਿਆ ਪਟਿਆਲਾ 16 ਜਨਵਰੀ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਿਮਾਚਲ ਤੋਂ ਭਾਜਪਾ ਸਾਂਸਦ ਕੰਗਨਾ ਰੌਣਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਭਲਕੇ 17 ਜਨਵਰੀ ਨੂੰ ਪੰਜਾਬ ਭਰ ਦੇ ਸਿਨੇਮਾ ਘਰ ਵਿਚ ਲੱਗਣ ਜਾ ਰਹੀ ਹੈ, ਜਿਸ ’ਤੇ ਸਖਤੀ ਨਾਲ ਰੋਕ ਲੱਗਣੀ ਚਾਹੀਦੀ ਹੈ । ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ‘ਐਮਰਜੈਂਸੀ’ ਫਿਲਮ ’ਤੇ ਸਮੇਂ ਸਮੇਂ ’ਤੇ ਵੱਡੇ ਇਤਰਾਜ ਆ ਰਹੇ ਕਿਉਂਕਿ ਸਮੇਂ ਦੀਆਂ ਸਰਕਾਰਾਂ ਦੀ ਭੂਮਿਕਾ ਨਾਲ ਸਿੱਖ ਜਗਤ ਵਿਚ ਵੱਡਾ ਰੋਸ ਹੈ ਅਤੇ ਹਿਰਦੇ ਵਿਚ ਵਲੰੂਧਰੇ ਗਏ ਹਨ । ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਾਬਕਾ ਪ੍ਰਧਾਨ ਮੰਤਰੀ ਨੇ ਐਮਰਜੈਂਸੀ ਲਗਾਈ, ਜਿਸ ਦਾ ਵੱਡਾ ਵਿਰੋਧ ਵੱਖ ਵੱਖ ਸਿਆਸੀ ਪਾਰਟੀਆਂ ਨੇ ਵੀ ਦਰਜ ਕਰਵਾਇਆ, ਪ੍ਰੰਤੂ ਅੱਜ ਇਕ ਫਿਰ ਇਸ ਫਿਲਮ ਵਿਚ ਐਮਰਜੈਂਸੀ ਦਾ ਅਜਿਹਾ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਸਿੱਖ ਦੀਆਂ ਭਾਵਨਾਵਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ 1984 ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕਰਨ ਤੋਂ ਇਲਾਵਾ ਦਾ ਸਿੱਖ ਕਤਲੇਆਮ ਦੌਰਾਨ ਵੱਡਾ ਨੁਕਸਾਨ ਸਿੱਖ ਕੌਮ ਦਾ ਹੋਇਆ, ਪ੍ਰੰਤੂ ਅੱਜ ਤੱਕ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਸਰਕਾਰ ਬਣਦਾ ਇਨਸਾਫ ਨਹੀਂ ਦੇ ਸਕੀਆਂ । ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੌਰਾਨ ਜਗਦੀਸ਼ ਟਾਈਟਲਰ ਅਤੇ ਸੱਜਣ ਸਿੰਘ ਅਤੇ ਕਮਲਨਾਥ ਵਰਗੇ ਕਾਂਗਰਸੀ ਆਗੂਆਂ ਦਾ ਨਾਮ ਆਉਂਦਾ ਹੈ, ਪ੍ਰੰਤੂ ਅਜੇ ਤੱਕ ਅਦਾਲਤਾਂ ਤੋਂ ਇਨਸਾਫ ਦੀ ਉਮੀਦ ਵਿਚ ਕਈ ਪਰਿਵਾਰ ਆਪਣੀ ਕਾਨੂੰਨੀ ਲੜਾਈ ਲੜ ਰਹੇ ਹਨ । ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਫਰਜ਼ ਬਣਦਾ ਹੈ ਕਿ ਅਜਿਹੇ ਐਮਰਜੈਂਸੀ ਫਿਲਮ, ਜੋ ਪੰਜਾਬ ਦੇ ਸਿਨੇਮਾ ਘਰਾਂ ਵਿਚ ਭਲਕੇ ਲਗਾਈ ਜਾ ਰਹੀ ਹੈ, ਉਸ ਤੋਂ ਸਖਤੀ ਨਾਲ ਰੋਕ ਲਗਾਈ ਜਾਵੇ । ਪ੍ਰੋ. ਬਡੂੰਗਰ ਨੇ ਕਿਹਾ ਕਿ ਕੰਗਣਾ ਰਣੌਤ ਦੀ ਐਮਰਜੈਂਸੀ ਫਿਲਮ ਵਿਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨਾਲ ਸਿੱਖ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਇਸ ਕਰਕੇ ਇਸ ਫਿਲਮ ਨੂੰ ਸਿਨੇਮਾ ਘਰਾਂ ਵਿਚ ਲਗਾਏ ਜਾਣ ’ਤੇ ਰੋਕ ਲੱਗਣੀ ਚਾਹੀਦੀ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.