ਸਰਕਾਰ ਨੇ 66 ਹਜ਼ਾਰ ਨੌਕਰੀਆਂ ਦੇ ਕੇ ਰੋਕਿਆ ਨੌਜਵਾਨਾਂ ਦਾ ਬ੍ਰੇਨ-ਡਰੇਨ : ਚੀਮਾ
- by Jasbeer Singh
- April 20, 2026
ਸਰਕਾਰ ਨੇ 66 ਹਜ਼ਾਰ ਨੌਕਰੀਆਂ ਦੇ ਕੇ ਰੋਕਿਆ ਨੌਜਵਾਨਾਂ ਦਾ ਬ੍ਰੇਨ-ਡਰੇਨ : ਚੀਮਾ ਪਟਿਆਲਾ, 20 ਅਪ੍ਰੈਲ 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਪੰਜਾਬ ਯੂਨੀਵਰਸਿਟੀ ਵਿਖੇ ਇਕ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਪਹੁੰਚਿਆ ਗਿਆ ਹੈ। ਖੇਡਾਂ ਤੇ ਖਿਡਾਰੀਆਂ ਲਈ ਕਿੰਨਾ ਬਜਟ ਰੱਖਿਆ ਗਿਆ ਹੈ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਅੰਦਰ ਨਸ਼ਿਆਂ ਦੇ ਖਾਤਮੇ ਅਤੇ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁੱਲਤ ਕਰਨ ਲਈ 1793 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਹ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਸਿੱਧੂਵਾਲ ਸਥਿਤ ਨਵੇਂ ਕੰਪਲੈਕਸ ਵਿਖੇ ਸੰਸਥਾ ਪ੍ਰਵੇਸ਼ ਲਈ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਸਮਾਗਮ `ਚ ਸ਼ਿਰਕਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਵਿੱਤ ਮੰਤਰੀ ਸਮੇਤ ਸਮੂਹ ਸੰਗਤ ਦਾ ਧੰਨਵਾਦ ਕੀਤਾ ਅਤੇ ਹਰਪਾਲ ਸਿੰਘ ਚੀਮਾ ਨੂੰ ਸਿਰੋਪਾੳ ਭੇਟ ਕੀਤਾ । ਚਾਰ ਸਾਲਾਂ ਵਿਚ ਮਾਨ ਸਰਕਾਰ ਨੇ ਦਿੱਤੀਆਂ 66 ਹਜ਼ਾਰ ਨੌਕਰੀਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਸੰਭਾਲਣ ਲਈ ਭਗਵੰਤ ਮਾਨ ਸਰਕਾਰ ਨੇ ਜਿੱਥੇ ਯੁੱਧ ਨਸ਼ਿਆਂ ਵਿਰੁੱਧ ਅਰੰਭ ਕੀਤਾ ਉਥੇ ਹੀ ਖੇਡਾਂ ਨੂੰ ਵੀ ਤਵੱਜੋ ਦਿੱਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਰ ਸਾਲਾਂ `ਚ 66 ਹਜ਼ਾਰ ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦੇ ਹੋ ਰਹੇ ਬ੍ਰੇਨ-ਡਰੇਨ ਨੂੰ ਰੋਕਣ `ਚ ਵੀ ਸਫ਼ਲ ਹੋਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਾਸਪੋਰਟ ਬਣਨ ਦਾ ਘੱਟ ਰਿਹਾ ਰੁਝਾਨ ਸਾਹਮਣੇ ਆਇਆ ਹੈ ਤੇ ਸਾਡੇ ਨੌਜਵਾਨਾਂ ਦਾ ਆਤਮ ਵਿਸ਼ਵਾਸ਼ ਪੰਜਾਬ `ਚ ਵਧਣ ਕਰਕੇ ਉਹ ਬਾਹਰ ਜਾਣ ਤੋਂ ਗੁਰੇਜ਼ ਕਰ ਲੱਗੇ ਹਨ, ਜਿਸ ਕਰਕੇ ਸੂਬੇ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਵੀ ਦਾਖਲੇ ਵਧੇ ਹਨ। ਭਗਵੰਤ ਮਾਨ ਸਰਕਾਰ ਨੂੰ ਮਿਲਿਆ ਹੈ ਖੇਡਾਂ ਪ੍ਰਤੀ ਹਾਂ ਪੱਖੀ ਨਤੀਜੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ 150 ਕਰੋੜ ਰੁਪਏ ਤੋਂ ਵੱਧ ਖੇਡਾਂ ਲਈ ਐਨਾ ਬਜਟ ਕਦੇ ਨਹੀਂ ਸੀ ਰੱਖਿਆ, ਜਿਸ ਕਰਕੇ ਪੰਜਾਬ ਖੇਡਾਂ `ਚ ਪੱਛੜ ਰਿਹਾ ਸੀ ਅਤੇ ਖੇਡਾਂ ਲਈ ਬੁਨਿਆਦੀ ਢਾਂਚੇ ਦੀ ਘਾਟ ਕਰਕੇ ਨੌਜਵਾਨ ਨਸ਼ਿਆਂ ਵੱਲ ਰੁਚਿਤ ਹੋ ਰਹੇ ਸਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੇ ਪਿੰਡ-ਪਿੰਡ ਖੇਡ ਦੇ ਮੈਦਾਨ ਤੇ ਵਧੀਆ ਸਟੇਡੀਅਮ ਬਣਾਉਣ ਲਈ ਖੇਡਾਂ ਵਾਸਤੇ ਲਗਾਤਾਰ ਵੱਧ ਤੋਂ ਵੱਧ ਬਜਟ ਰੱਖਿਆ, ਜਿਸ ਦੇ ਹਾਂ ਪੱਖੀ ਨਤੀਜੇ ਸਾਹਮਣੇ ਆਏ ਹਨ । ਕੰਪਲੈਕਸ ਦੀ ਉਸਾਰੀ ਲਈ ਫੰਡ ਜਲਦ ਕਰਵਾਵਾਂਗੇ ਮੁਹੱਈਆ ਵਿੱਤ ਮੰਤਰੀ ਹਰਪਾਲ ਸਿੰਘ ਜਿਨ੍ਹਾਂ ਕੋਲ ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਅਕਾਦਮਿਕ ਬਲਾਕ ਤੇ ਲੜਕੇ ਤੇ ਲੜਕੀਆਂ ਦੇ ਹੋਸਟਲਾਂ ਦੀਆਂ 53 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀਆਂ ਨਵੀਆਂ ਇਮਾਰਤਾਂ ਦਾ ਉਦਘਾਟਨ ਬੀਤੇ ਦਿਨ ਕੀਤਾ ਸੀ ਅਤੇ ਹੁਣ ਇਸਦੇ ਬਕਾਇਆ ਕੰਪਲੈਕਸ ਦੀ ਉਸਾਰੀ ਲਈ ਵੀ ਫੰਡ ਜਲਦ ਮੁਹੱਈਆ ਕਰਵਾਏ ਜਾ ਹਨ । ਕਰਜੇ ਬਾਰੇ ਕੀ ਦੱਸਿਆ ਵਿੱਤ ਮੰਤਰੀ ਨੇ ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕਰਜਾ ਵਧਿਆ ਨਹੀਂ ਬਲਕਿ ਡੈਟ ਟੂ ਜੀਡੀਪੀ ਅਨੁਪਾਤ ਅਨੁਸਾਰ 3 ਫ਼ੀਸਦੀ ਕਰਜਾ ਘਟਾਉਣ `ਚ ਭਗਵੰਤ ਸਿੰਘ ਮਾਨ ਸਰਕਾਰ ਨੂੰ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਮਾਨਦਾਰੀ ਤੇ ਨੇਕਨੀਤੀ ਸਦਕਾ ਜੀ. ਐਸ. ਟੀ. ਦੀ ਆਮਦਨ `ਚ 100 ਫੀਸਦੀ ਤੋਂ ਵਧੇਰੇ ਇਜ਼ਾਫ਼ਾ ਹੋਇਆ ਹੈ ਅਤੇ ਇਹ 60 ਹਜ਼ਾਰ ਕਰੋੜ ਤੋਂ ਵੱਧਕੇ 1 ਲੱਖ 30 ਹਜ਼ਾਰ ਕਰੋੜ ਰੁਪਏ ਹੋ ਗਈ ਹੈ। ਜਦਕਿ ਸਟੈਂਪ ਐਂਡ ਰਜਿਸਟ੍ਰੇਸ਼ਨ ਐਕਟ `ਚੋਂ 12 ਹਜ਼ਾਰ ਕਰੋੜ ਰੁਪਏ ਤੋਂ ਵੱਧਕੇ 30 ਹਜ਼ਾਰ ਕਰੋੜ ਰੁਪਏ ਹੋ ਗਈ ਹੈ ਅਤੇ ਆਬਕਾਰੀ ਵਿਭਾਗ `ਚ ਆਮਦਨ 6551 ਕਰੋੜ ਰੁਪਏ ਤੋਂ ਵੱਧ ਕੇ 12800 ਕਰੋੜ ਰੁਪਏ ਸਾਲਾਨਾ ਹੋ ਗਈ ਹੈ । ਉਨ੍ਹਾਂ ਕਿਹਾ ਕਿ ਇਸੇ ਸਦਕਾ ਪੰਜਾਬ ਰੰਗਲਾ ਪੰਜਾਬ ਬਣਨ ਵੱਲ ਵੱਧ ਰਿਹਾ ਹੈ। ਕੀ ਭਰੋਸਾ ਦਿੱਤਾ ਵੀ. ਸੀ. ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਲਸਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਪੰਜਾਬ ਸਰਕਾਰ ਦੀ ਇੱਛਾ ਮੁਤਾਬਕ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਵੱਲ ਰੁਚਿਤ ਕਰਨ ਸਮੇਤ ਨਸ਼ਿਆਂ ਦੇ ਖਾਤਮੇ ਲਈ ਆਪਣੀ ਅਹਿਮ ਭੂਮਿਕਾ ਨਿਭਾਏਗੀ । ਕੌਣ ਕੌਣ ਮੌਜੂਦ ਸੀ ਇਸ ਮੌਕੇ ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵੀ. ਸੀ. ਡਾ. ਜਗਦੀਪ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਅਮਰੀਕ ਸਿੰਘ ਬੰਗੜ, ਅਮਿਤ ਡਾਬੀ, ਕਰਨਲ ਜੇ. ਵੀ, ਜਸਵੀਰ ਸਿੰਘ ਗਾਂਧੀ, ਰਜਿਸਟਰਾਰ ਕਰਨਲ ਪਰਪਿੰਦਰ ਸਿੰਘ ਸਿੱਧੂ, ਸਾਬਕਾ ਡੀ.ਆਈ.ਜੀ ਮਨਦੀਪ ਸਿੰਘ ਸਿੱਧੂ, ਐਡਵੋਕੇਟ ਸਵਰਨ ਸਿੰਘ, ਕਮਲਜੀਤ ਸਿੰਘ ਢੀਂਡਸਾ, ਪਿੰਡ ਸਿੱਧੂਵਾਲ ਦੀ ਗ੍ਰਾਮ ਪੰਚਾਇਤ ਤੇ ਹੋਰ ਪਿੰਡ ਵਾਸੀਆਂ ਸਮੇਤ ਯੂਨੀਵਰਸਿਟੀ ਦੀ ਫੈਕਲਟੀ ਤੇ ਵਿਦਿਆਰਥੀ ਵੀ ਵੱਡੀ ਗਿਣਤੀ `ਚ ਮੌਜੂਦ ਸਨ ।
